ਬਰਨਾਲਾ ਵਿਖੇ ਗੈਸ ਸਿਲੰਡਰ ਧਮਾਕੇ ਨਾਲ ਵਿਅਕਤੀ ਬੁਰੀ ਤਰ੍ਹਾਂ ਝੁਲ਼ਸਿਆ

ਪੰਜਾਬ

ਬਰਨਾਲਾ, 14 ਜਨਵਰੀ, ਬੋਲੇ ਪੰਜਾਬ ਬਿਊਰੋ :
ਬਰਨਾਲਾ ਦੇ ਪਿੰਡ ਭਦੌੜ ਵਿਖੇ ਗੈਸ ਸਿਲੰਡਰ ਧਮਾਕੇ ਨਾਲ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ।ਉਸ ਨੂੰ ਸਿਵਲ ਹਸਪਤਾਲ ਭਦੌੜ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੋਂ ਉਸਨੂੰ ਮੁਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਇਸ ਪੂਰੇ ਮਾਮਲੇ ਸੰਬੰਧੀ ਪੀੜਤ ਦੇ ਗੁਆਂਢੀ ਨੇ ਦੱਸਿਆ ਕਿ ਸਵੇਰੇ ਇੱਕ ਜ਼ੋਰਦਾਰ ਧਮਾਕਾ ਹੋਇਆ, ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਉਸ ਦਾ ਗੁਆਂਢੀ ਗੁਰਚਰਨ ਸਿੰਘ ਪੂਰੀ ਤਰ੍ਹਾਂ ਨਾਲ ਅੱਗ ਨਾਲ ਝੁਲਸਿਆ ਹੋਇਆ ਸੀ, ਜਿਸ ਨੂੰ ਸਿਵਲ ਹਸਪਤਾਲ ਭਦੌੜ ਦਾਖ਼ਲ ਕਰਵਾਇਆ।
ਗੁਆਂਢੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦਰਵਾਜੇ ਦੀਆਂ ਖਿੜਕੀਆਂ ਟੁੱਟੀਆਂ ਹੋਈਆਂ ਸੀ ਤੇ ਵਿਹੜੇ ‘ਚ ਕੱਚ ਖਿਲਰਿਆ ਹੋਇਆ ਸੀ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਦਾ ਪਰਿਵਾਰ ਕੀਤੇ ਗਿਆ ਹੋਇਆ ਸੀ ਅਤੇ ਘਰ ਵਿਚ ਉਹ ਇੱਕਲਾ ਹੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।