ਮਾਘੀ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਪੰਜਾਬ

ਸ਼੍ਰੀ ਮੁਕਤਸਰ ਸਾਹਿਬ, 14 ਜਨਵਰੀ,ਬੋਲੇ ਪੰਜਾਬ ਬਿਊਰੋ :
ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ ਮੁਕਤਸਰ ਵਿੱਚ ਸ਼ੁਰੂ ਹੋ ਗਿਆ ਹੈ। ਮਾਘੀ ਦੇ ਮੌਕੇ ’ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਜਿੱਥੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਉੱਥੇ ਹੀ ਹੋਰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਵੀ ਕੀਤੇ।
ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਪਿਛਲੇ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਹੋਇਆ ਸੀ, ਜਿਸਦਾ ਭੋਗ ਮਾਘੀ ਦੇ ਦਿਨ ਸਵੇਰੇ ਸਾਢੇ ਸੱਤ ਵਜੇ ਪਾਇਆ ਗਿਆ।
ਸੰਗਤਾਂ ਨੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਦੇ ਨਾਲ-ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ, ਗੁਰਦੁਆਰਾ ਤਰਨਤਾਰਨ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿੱਚ ਪਹੁੰਚ ਕੇ ਮੱਥਾ ਟੇਕਿਆ। ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਿੱਖ ਇਤਿਹਾਸ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ।ਸ਼ਹਿਰ ਵਿੱਚ ਕਈ ਥਾਵਾਂ ’ਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਵੀ ਚਲਦੇ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।