ਮੋਹਾਲੀ ਵਿਖੇ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਡਿੱਗਿਆ, ਦੋ ਮਜ਼ਦੂਰ ਜ਼ਖ਼ਮੀ

ਪੰਜਾਬ

ਮੋਹਾਲੀ, 14 ਜਨਵਰੀ, ਬੋਲੇ ਪੰਜਾਬ ਬਿਊਰੋ :
ਮੁਹਾਲੀ ਸ਼ਹਿਰ ’ਚ ਬਿਲਡਿਗਾਂ ਡਿੱਗਣ ਦੇ ਵੱਖ-ਵੱਖ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਸਬੰਧਤ ਪ੍ਰਸ਼ਾਸਨ ਵਲੋਂ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਨਹੀਂ ਵਰਤੀ ਜਾ ਰਹੀ, ਜਿਸ ਕਾਰਨ ਆਏ ਦਿਨ ਅਜਿਹੇ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਮੁਹਾਲੀ ਵਿਚਲੇ ਸੈਕਟਰ 118 ਸਥਿਤ ਟੀਡੀਆਈ ਸਿਟੀ ਵਿਖੇ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਸਰੀ ਮੰਜ਼ਿਲ ਦਾ ਲੈਂਟਰ ਡਿੱਗਣ ਦਾ ਸਾਹਮਣੇ ਆਇਆ ਹੈ, ਜਿਥੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਉਕਤ ਸ਼ੋਅਰੂਮ ਦੀ ਦੂਜੀ ਮੰਜ਼ਿਲ ’ਤੇ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ, ਇਸ ਦੌਰਾਨ ਅੱਠ ਮਜ਼ਦੂਰ ਕੰਮ ਕਰ ਰਹੇ ਸਨ। ਮੌਕੇ ’ਤੇ ਮੌਜੂਦ ਕੁਝ ਮਜ਼ਦੂਰਾਂ ਨੇ ਦੱਸਿਆ ਕਿ ਲੈਂਟਰ ਪਾਉਣ ਸਮੇਂ ਅਚਾਨਕ ਹੀ ਸਾਰਾ ਲੈਂਟਰ ਡਿੱਗ ਗਿਆ ਤੇ ਦੋ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੁਹਾਲੀ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ। ਇਸ ਤੋਂ ਬਾਅਦ ਮੁਹਾਲੀ ਦੇ ਤਹਿਸੀਲਦਾਰ ਅਰਜੁਨ ਗਰੇਵਾਲ ਵੀ ਮੌਕੇ ’ਤੇ ਪਹੁੰਚ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।