47 ਸਾਲਾਂ ਬਾਅਦ ਮਨਾਇਆ ਗਿਆ ਪਾਕਿਸਤਾਨ ‘ਚ ਲੋਹੜੀ ਦਾ ਤਿਉਹਾਰ

ਸੰਸਾਰ

ਇਸਲਾਮਾਬਾਦ, 14 ਜਨਵਰੀ, ਬੋਲੇ ਪੰਜਾਬ ਬਿਊਰੋ :
ਇਕ ਪਾਸੇ ਜਿੱਥੇ ਸਾਰੇ ਦੇਸ਼ ਅਤੇ ਪੰਜਾਬ ਵਿੱਚ ਲੋਹੜੀ ਦਾ ਤਿਉਹਾਰ ਪੂਰੇ ਜੋਸ਼ ਨਾਲ ਮਨਾਇਆ ਗਿਆ, ਉੱਥੇ ਹੀ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਵਿੱਚ ਵੀ ਲੋਹੜੀ ਦਾ ਤਿਉਹਾਰ ਵੱਡੀ ਧੂਮਧਾਮ ਨਾਲ ਮਨਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ 47 ਸਾਲਾਂ ਬਾਅਦ ਪਾਕਿਸਤਾਨ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਹੈ, ਜਿਸ ਵਿੱਚ ਲੋਕਾਂ ਨੇ ਪੂਰੇ ਜੋਸ਼ ਨਾਲ ਭੰਗੜਾ ਪਾਇਆ।
ਪਾਕਿਸਤਾਨੀ ਪੰਜਾਬ ਵਿੱਚ ਪੰਜਾਬੀਆਂ ਨੇ ਵੱਡੇ ਉਤਸ਼ਾਹ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਭੰਗੜਾ ਪਾਇਆ। ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਤਿਉਹਾਰ ਮਨਾਉਣ ਲਈ ਭਾਰੀ ਗਿਣਤੀ ਵਿੱਚ ਲੋਕ ਪਹੁੰਚੇ ਸਨ। ਦੱਸਣਾ ਜਰੂਰੀ ਹੈ ਕਿ ਸਾਲ 1978 ਤੋਂ ਬਾਅਦ ਪਾਕਿਸਤਾਨ ਵਿੱਚ ਲੋਹੜੀ ਦਾ ਤਿਉਹਾਰ ਮਨਾਉਣਾ ਬੰਦ ਕਰ ਦਿੱਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।