ਲੁਧਿਆਣਾ ‘ਚ ਚੱਲਦੀ ਯਾਤਰੀ ਟਰੇਨ ‘ਚ ਲੱਗੀ ਅੱਗ, ਡਰਾਈਵਰ ਨੇ ਲਗਾਈ ਐਮਰਜੈਂਸੀ ਬ੍ਰੇਕ

ਪੰਜਾਬ

ਖੰਨਾ 14 ਜਨਵਰੀ ,ਬੋਲੇ ਪੰਜਾਬ ਬਿਊਰੋ :

ਅੱਜ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਐਕਸਪ੍ਰੈਸ (ਟਰੇਨ ਨੰਬਰ 12498) ਦੇ ਬ੍ਰੇਕ ਐਕਸਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਘਟਨਾ ਲੁਧਿਆਣਾ ਅਤੇ ਖੰਨਾ ਵਿਚਕਾਰ ਵਾਪਰੀ।ਜਾਣਕਾਰੀ ਅਨੁਸਾਰ ਟਰੇਨ ਲੁਧਿਆਣਾ ਤੋਂ ਖੰਨਾ ਵੱਲ ਜਾ ਰਹੀ ਸੀ। ਖੰਨਾ ਤੋਂ ਕਰੀਬ 10 ਕਿਲੋਮੀਟਰ ਪਹਿਲਾਂ ਯਾਤਰੀਆਂ ਨੇ ਬੋਗੀ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਜਿਵੇਂ ਹੀ ਸਵਾਰੀਆਂ ਨੇ ਧੂੰਆਂ ਦੇਖਿਆ ਤਾਂ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੇਲਵੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੰਗਾਮੀ ਹਾਲਤ ਵਿੱਚ ਚਾਵਾ ਨੇੜੇ ਟਰੇਨ ਨੂੰ ਰੋਕ ਦਿੱਤਾ।ਰੇਲਵੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ ਅਤੇ ਬੋਗੀ ਦੇ ਹੇਠਾਂ ਐਕਸਲ ਲੈਦਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ‘ਚ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਰੇਲਵੇ ਵਿਭਾਗ ਦੀ ਤੁਰੰਤ ਕਾਰਵਾਈ ਕਾਰਨ ਵੱਡਾ ਹਾਦਸਾ ਟਲ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।