ਖਨੌਰੀ, 15 ਜਨਵਰੀ,ਬੋਲੇ ਪੰਜਾਬ ਬਿਊਰੋ :
ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 51ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੋ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਬੋਲਣ ਵਿੱਚ ਵੀ ਸਮੱਸਿਆ ਆ ਰਹੀ ਹੈ।
ਇਸੇ ਦੌਰਾਨ ਖਨੌਰੀ ਬਾਰਡਰ ’ਤੇ ਕਿਸਾਨਾਂ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਨੌਰੀ ਬਾਰਡਰ ’ਤੇ ਅੱਜ 111 ਕਿਸਾਨ ਮਰਨ ਵਰਤ ’ਤੇ ਬੈਠਣਗੇ। ਇਸ ਦੌਰਾਨ ਕਿਸਾਨ ਕਾਲੇ ਕੱਪੜੇ ਪਾ ਕੇ ਪੁਲਿਸ ਦੀ ਬੈਰੀਕੇਡਿੰਗ ਦੇ ਕੋਲ ਸ਼ਾਂਤਮਈ ਢੰਗ ਨਾਲ ਬੈਠਣਗੇ। ਕਿਸਾਨ ਜੱਥੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੇਤਾ ਕਰਨਗੇ।