ਜਲੰਧਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਅੱਜ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ।ਇਸ ਘਟਨਾ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।ਜਾਣਕਾਰੀ ਅਨੁਸਾਰ ਗੈਂਗਸਟਰ ਵਡਾਲਾ ਚੌਕ ਨੱਕੇ ਵਾਲਾ ਬਾਗ ਨੇੜੇ ਲੁਕਿਆ ਹੋਇਆ ਸੀ, ਜਿੱਥੇ ਪੁਲੀਸ ਨੇ ਨਾਕਾਬੰਦੀ ਕਰਕੇ ਉਸ ਦੇ ਗਰੋਹ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲਾਰੈਂਸ ਦੇ ਦੋ ਸਾਥੀ ਦਿਓਲ ਨਗਰ ਅਤੇ ਤਿਲਕ ਨਗਰ ‘ਚ ਲੁਕੇ ਹੋਏ ਸਨ, ਜਿਸ ਤੋਂ ਬਾਅਦ ਪੁਲਸ ਹਰਕਤ ‘ਚ ਆਈ ਅਤੇ ਪੂਰੇ ਇਲਾਕੇ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਗਿਰੋਹ ਦੇ ਮੈਂਬਰਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।