ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਗਣਿਤ, ਸਾਇੰਸ ਅਤੇ ਬੈਸਟ
ਆਊਟ ਆਫ ਵੇਸਟ ਦੇ ਵਰਕਿੰਗ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ
ਬਲਾਕ ਰਾਜਪੁਰਾ -2 ਦੇ 32 ਦੇ ਕਰੀਬ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ
ਰਾਜਪੁਰਾ 15 ਜਨਵਰੀ,ਬੋਲੇ ਪੰਜਾਬ ਬਿਊਰੋ :
ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਪਟਿਆਲਾ ਅਤੇ ਡਾ: ਰਵਿੰਦਰਪਾਲ ਸ਼ਰਮਾ ਡਿਪਟੀ ਡੀਈਓ ਪਟਿਆਲਾ ਦੀ ਅਗਵਾਈ ਹੇਠ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਵਿਗਿਆਨ ਦੇ 7 ਵੱਖ-ਵੱਖ ਵਿਸ਼ਿਆਂ ‘ਤੇ ਸਕੂਲੀ ਵਿਦਿਆਰਥੀਆਂ ਨੇ ਮਾਡਲ ਬਣਾ ਕੇ ਪ੍ਰਦਰਸ਼ਿਤ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਬੈਸਟ ਆਊਟ ਆਫ ਵੇਸਟ ਤੋਂ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ। ਵਿਦਿਆਰਥੀਆਂ ਨੂੰ ਦੋ ਗਰੁੱਪਾਂ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ-ਦਸਵੀਂ ਵਿੱਚ ਵੰਡਿਆ ਗਿਆ ਹੈ। ਸਾਰਾ ਦਿਨ ਵਿਦਿਆਰਥੀਆਂ ਨੇ ਆਪਣੇ ਮਾਡਲਾਂ ਅਤੇ ਇਹਨਾਂ ਦੀਆਂ ਧਾਰਨਾਵਾਂ ਬਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਕਮ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੈਦਖੇੜੀ ਨੇ ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਸਕੂਲ ਇੰਚਾਰਜ ਸੰਗੀਤਾ ਵਰਮਾ ਨੇ ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ। ਇਸ ਤੋਂ ਇਲਾਵਾ ਜਤਿੰਦਰ ਸਿੰਘ, ਰਾਜਿੰਦਰ ਸਿੰਘ ਚਾਨੀ, ਕਮਲਦੀਪ ਸਿੰਘ ਸਾਇੰਸ ਮਾਸਟਰ, ਨਰੇਸ਼ ਧਮੀਜਾ, ਕੁਲਦੀਪ ਵਰਮਾ, ਜਸਵਿੰਦਰ ਕੌਰ, ਲੈਕਚਰਾਰ ਵਰਿੰਦਰਜੀਤ ਕੌਰ, ਵਰਿੰਦਰ ਕੁਮਾਰ, ਸੋਨੀਆ ਮਰਵਾਹਾ, ਪਾਇਲ ਬੱਤਾ, ਕੰਵਰਿੰਦਰਪਾਲ ਸਿੰਘ, ਸੀਮਾ ਸੇਠੀ, ਅਨੁਪਮ, ਅਲਕਾ ਗੌਤਮ, ਕਰਮਦੀਪ ਕੌਰ, ਮਨਦੀਪ ਸਿੰਘ, ਗੁਲਜ਼ਾਰ ਖਾਨ ਅਤੇ ਹੋਰ ਗਾਇਡ ਅਧਿਆਪਕ ਵੀ ਮੌਜੂਦ ਸਨ।
ਨਤੀਜੇ
ਬਲਾਕ ਰਾਜਪੁਰਾ 2 ਦੇ ਈ ਈ ਪੀ ਗਤੀਵਿਧੀਆਂ ਦੇ 6ਵੀਂ ਤੋਂ 8ਵੀਂ ਜਮਾਤ ਵਰਗ ਦੇ ਮੁਕਾਬਲਿਆਂ ਵਿੱਚੋਂ ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਲਵਪ੍ਰੀਤ ਸਿੰਘ ਸਰਕਾਰੀ ਮਿਡਲ ਸਕੂਲ ਰਾਮਪੁਰ ਖੁਰਦ, ਦੂਜਾ ਸਥਾਨ ਹਸ਼ਮੀਤ ਕੌਰ ਸਰਕਾਰੀ ਹਾਈ ਸਕੂਲ ਖੇੜਾ ਗੱਜੂ, ਤੀਜਾ ਸਥਾਨ ਹਰਮਨਜੋਤ ਕੌਰ ਸਰਕਾਰੀ ਮਿਡਲ ਸਕੂਲ ਚਮਾਰੂ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਪਾਇਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ, ਦੂਜਾ ਸਥਾਨ ਰਾਜਵਿੰਦਰ ਕੌਰ ਸਰਕਾਰੀ ਹਾਈ ਸਕੂਲ ਸੈਦਖੇੜੀ, ਤੀਜਾ ਸਥਾਨ ਰਹਿਮਤ ਕੌਰ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਨੇ ਪ੍ਰਾਪਤ ਕੀਤਾ। ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਈਸ਼ਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ, ਦੂਜਾ ਸਥਾਨ ਜਸਲੀਨ ਕੌਰ ਸਰਕਾਰੀ ਹਾਈ ਸਕੂਲ ਗੁਰਦਿਤਪੁਰ ਨੱਤਿਆਂ, ਤੀਸਰਾ ਸਥਾਨ ਪਰਮਿੰਦਰ ਕੌਰ ਸਰਕਾਰੀ ਹਾਈ ਸਕੂਲ ਖੇੜਾ ਗੱਜੂ ਨੇ ਪ੍ਰਾਪਤ ਕੀਤਾ। ਬੈਸਟ ਆਊਟ ਆਫ ਵੇਸਟ ਵਿੱਚ ਪਹਿਲਾ ਸਥਾਨ ਗੁਰਮੋਹਿਤ ਸਿੰਘ ਸਰਕਾਰੀ ਹਾਈ ਸਕੂਲ ਗੁਰਦਿੱਤਪੁਰ ਨੱਤਿਆਂ, ਦੂਜਾ ਸਥਾਨ ਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ ਰਾਜਪੁਰਾ, ਤੀਸਰਾ ਸਥਾਨ ਪੂਨਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਨੇ ਪ੍ਰਾਪਤ ਕੀਤਾ।
ਬਲਾਕ ਰਾਜਪੁਰਾ-2 ਦੀਆਂ ਈਈਪੀ ਗਤੀਵਿਧੀਆਂ ਨੌਵੀਂ ਤੋਂ ਦਸਵੀਂ
ਬਲਾਕ ਰਾਜਪੁਰਾ-2 ਦੇ ਵੱਖ-ਵੱਖ ਮੁਕਾਬਲਿਆਂ ਵਿੱਚੋਂ ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਰੀਆ ਸਰਕਾਰੀ ਹਾਈ ਸਕੂਲ ਬਠੋਣੀਆਂ, ਦੂਜਾ ਸਥਾਨ ਕਾਜਲ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਤੀਸਰਾ ਸਥਾਨ ਖੁਸ਼ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਸੈਦਖੇੜੀ ਨੇ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ, ਦੂਜਾ ਸਥਾਨ ਹੁਸਨ ਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਖੈਰਪੁਰ ਜੱਟਾਂ, ਤੀਸਰਾ ਸਥਾਨ ਰਮਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਥੂਹਾ ਨੇ ਪ੍ਰਾਪਤ ਕੀਤਾ। ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਅੰਸ਼ਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ, ਦੂਸਰਾ ਸਥਾਨ ਹਰਮਨ ਕੌਰ ਸਰਕਾਰੀ ਹਾਈ ਸਕੂਲ ਖੇੜਾ ਗੱਜੂ, ਤੀਸਰਾ ਸਥਾਨ ਖੁਸ਼ਪ੍ਰੀਤ ਕੌਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਪ੍ਰਾਪਤ ਕੀਤਾ। ਬੈਸਟ ਆਊਟ ਆਫ ਵੇਸਟ ਮੁਕਾਬਲੇ ਵਿੱਚ ਪਹਿਲਾ ਸਥਾਨ ਲਵਲੀ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ, ਦੂਜਾ ਸਥਾਨ ਸਨੇਹਾ ਸਰਕਾਰੀ ਹਾਈ ਸਕੂਲ ਬਠੋਣੀਆਂ, ਤੀਸਰਾ ਸਥਾਨ ਮਹਿਕਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਨੇ ਪ੍ਰਾਪਤ ਕੀਤਾ।