ਲੁਧਿਆਣਾ, 15 ਜਨਵਰੀ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਨੇੜਲੇ ਪਿੰਡ ਹਸਨਪੁਰ ਦੇ ਵਸਨੀਕ ਸੂਰਤ ਸਿੰਘ ਖਾਲਸਾ (92) ਦੀ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਮੌਤ ਹੋ ਗਈ ਹੈ। ਸੂਰਤ ਸਿੰਘ ਖਾਲਸਾ ਨੇ 2015 ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਕੀਤੀ ਸੀ। ਉਹ 7 ਸਾਲ ਡੀਐਮਸੀਐਚ ਹਸਪਤਾਲ ਵਿੱਚ ਵੀ ਦਾਖਲ ਰਹੇ ਸੀ।
ਉਨ੍ਹਾਂ ਨੇ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਸੀ ਸੀ।
11 ਫਰਵਰੀ 2015 ਨੂੰ ਸੂਰਤ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲਾ ਪੱਤਰ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਦੇ ਉਦੇਸ਼ ਬਾਰੇ ਦੱਸਿਆ ਸੀ।