ਮਾਹਿਲਪੁਰ, 16 ਜਨਵਰੀ,ਬੋਲੇ ਪੰਜਾਬ ਬਿਊਰੋ :
ਕੈਨੇਡਾ ਗਏ ਮਾਹਿਲਪੁਰ ਦੇ ਵਾਰਡ ਨੰਬਰ-7 ਦੇ ਵਸਨੀਕ ਜਸਵਿੰਦਰ ਸਿੰਘ ਦੀ ਲੋਹੜੀ ਵਾਲੇ ਦਿਨ ਮੌਤ ਹੋ ਗਈ।ਇਸ ਮੌਤ ਕਾਰਨ ਇੱਥੇ ਉਨ੍ਹਾਂ ਦੇ ਘਰ ’ਚ ਮਾਤਮ ਛਾਇਆ ਹੋਇਆ ਹੈ। ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਜਸਵਿੰਦਰ ਸਿੰਘ (47) 10 ਕੁ ਮਹੀਨੇ ਪਹਿਲਾ ਕੈਨੇਡਾ ਗਿਆ ਸੀ।ਉਹ ਬਰੈਂਪਟਨ ’ਚ ਰਿਫਿਊਜ਼ੀ ਵਜੋਂ ਰਹਿ ਰਹੇ ਸਨ। ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪਤੀ ਜਸਵਿੰਦਰ ਸਿੰਘ ਦੀ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ।ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਉਸ ਦੇ ਪਤੀ ਦੀ ਦੇਹ ਨੂੰ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।