ਸ਼ੰਭੂ, 16 ਜਨਵਰੀ,ਬੋਲੇ ਪੰਜਾਬ ਬਿਊਰੋ ;
21 ਜਨਵਰੀ ਨੂੰ 101 ਕਿਸਾਨ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਪੈਦਲ ਮਾਰਚ ਕਰਨਗੇ। ਇਹ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਝੁਕੇਗੀ ਨਹੀਂ, ਪਰ ਕਿਸਾਨ ਜਥੇਬੰਦੀਆਂ ਵੀ ਆਪਣੇ ਸਿੱਧਾਂਤਾਂ ’ਤੇ ਡਟੀਆਂ ਹੋਈਆਂ ਹਨ। ਮੋਦੀ ਸਰਕਾਰ ਤੋਂ ਐਮਐਸਪੀ ਦੀ ਕਾਨੂੰਨੀ ਗਾਰੰਟੀ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਵੀ ਮਾਫ ਕਰਾਏ ਜਾਣਗੇ।
ਇਸ ਦੇ ਇਲਾਵਾ, ਮਜ਼ਦੂਰਾਂ ਨੂੰ ਨਰੇਗਾ ਦੇ ਤਹਿਤ 200 ਦਿਨਾਂ ਦੀ ਦਿਹਾੜੀ ਯਕੀਨੀ ਬਣਾਉਣ ਦੇ ਨਾਲ ਉਨ੍ਹਾਂ ਨੂੰ ਵਧੀਆ ਮਿਹਨਤਾਨਾ ਵੀ ਦਿਵਾਇਆ ਜਾਵੇਗਾ। ਪੰਧੇਰ ਨੇ ਕਿਹਾ ਕਿ ਖਨੌਰੀ ਬਾਰਡਰ ’ਤੇ ਜਿਵੇਂ ਕੇਂਦਰ ਦੀ ਸ਼ਹਿ ਨਾਲ ਹਰਿਆਣਾ ਪੁਲਿਸ ਗੀਦੜ ਭੱਬਕੀਆਂ ਦੇਣ ਲਈ ਅੱਗੇ ਵਧੀ, ਉਹ ਪੂਰੀ ਤਰ੍ਹਾਂ ਗਲਤ ਹੈ।ਉਨ੍ਹਾਂ ਹਰਿਆਣਾ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਪਿੱਛੇ ਹਟੇ।