ਨਵੀਂ ਦਿੱਲੀ, 16 ਜਨਵਰੀ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਨੇ ਅੱਜ ਵੀਰਵਾਰ ਨੂੰ ਕੇਂਦਰੀ ਕਰਮਚਾਰੀਆਂ ਲਈ ਅੱਠਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ 2026 ਤੋਂ ਲਾਗੂ ਹੋਣਗੀਆਂ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਹੋਇਆ ਸੀ, ਇਸ ਦੀਆਂ ਸਿਫ਼ਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ।
7ਵਾਂ ਤਨਖਾਹ ਕਮਿਸ਼ਨ 1 ਜਨਵਰੀ 2016 ਤੋਂ ਲਾਗੂ ਹੋ ਗਿਆ ਹੈ। ਇਸ ਤੋਂ ਲਗਭਗ 1 ਕਰੋੜ ਲੋਕਾਂ ਨੂੰ ਫਾਇਦਾ ਹੋਇਆ ਹੈ। ਤਨਖਾਹ ਕਮਿਸ਼ਨ ਹਰ 10 ਸਾਲ ਬਾਅਦ ਲਾਗੂ ਹੁੰਦਾ ਹੈ। ਉਮੀਦ ਹੈ ਕਿ ਮੋਦੀ ਸਰਕਾਰ 1 ਜਨਵਰੀ 2026 ਤੋਂ 8ਵਾਂ ਤਨਖਾਹ ਕਮਿਸ਼ਨ ਲਾਗੂ ਕਰ ਦੇਵੇਗੀ। ਇਸ ਨਾਲ ਕੇਂਦਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ ਅਤੇ ਪੈਨਸ਼ਨ ਵਧੇਗੀ।