ਬਠਿੰਡਾ : ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ‘ਚ ਪੰਜ ਹੋਰ ਮੁਲਜ਼ਮ ਗ੍ਰਿਫ਼ਤਾਰ

ਪੰਜਾਬ

ਬਠਿੰਡਾ, 16 ਜਨਵਰੀ,ਬੋਲੇ ਪੰਜਾਬ ਬਿਊਰੋ :
ਪੁਲਿਸ ਨੇ ਪਿੰਡ ਦਾਨ ਵਾਲਾ ਵਿਚ ਲਗਪਗ ਅੱਠ ਘਰਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਲਗਪਗ 32 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਪੰਜ ਲੋਕਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿਚ ਹੁਣ ਤੱਕ ਪੁਲਿਸ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਵਿਚ ਘਟਨਾ ਨੂੰ ਅੰਜਾਮ ਦਣ ਵਾਲਾ ਮੁੱਖ ਮੁਲਜ਼ਮ ਰਮਿੰਦਰ ਸਿੰਘ ਉਰਫ਼ ਨਹਿੰਗ ਉਰਫ਼ ਦਲੇਰ ਵੀ ਸ਼ਾਮਲ ਹੈ।
ਬੁੱਧਵਾਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਾਕੀ ਮੁਲਜ਼ਮਾਂ ਦੀ ਪਛਾਣ ਲਾਭਵੀਰ ਸਿੰਘ ਉਰਫ਼ ਲਾਭਪ੍ਰੀਤ ਸਿੰਘ, ਅਜੈ ਪਾਲ ਸਿੰਘ ਉਰਫ਼ ਪਿੰਕਾ ਅਤੇ ਧਰਮਪ੍ਰੀਤ ਸਿੰਘ ਵਾਸੀ ਪਿੰਡ ਕੋਠਾ ਜੀਵਨ ਸਿੰਘ ਵਾਲਾ ਤੋਂ ਇਲਾਵਾ ਪਰਮਿੰਦਰ ਸਿੰਘ ਉਰਫ਼ ਹੈਪੀ ਵਾਸੀ ਪਿੰਡ ਦਾਨ ਸਿੰਘ ਵਾਲਾ ਵਜੋਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।