ਬਟਾਲਾ, 16 ਜਨਵਰੀ,ਬੋਲੇ ਪੰਜਾਬ ਬਿਊਰੋ :
ਬਟਾਲਾ ਵਿੱਚ ਇਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਬਟਾਲਾ ਦੇ ਜੈਂਤੀਪੁਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਹਮਲੇ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਹਮਲਾ ਗ੍ਰੇਨੇਡ ਵਰਗਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਪ੍ਰਕਾਰ ਦੇ ਜਾਨਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ, ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ’ਤੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਗ੍ਰੇਨੇਡ ਵਰਗਾ ਹਮਲਾ ਕੀਤਾ ਗਿਆ ਹੈ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਨਜ਼ਦੀਕੀ ਸਬੰਧ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੌਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਘਟਨਾ ਦੇ ਦੌਰਾਨ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਦਿਖਾਈ ਦੇ ਰਹੇ ਹਨ ਅਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ’ਤੇ ਕੁਝ ਸੁੱਟਦੇ ਹੋਏ ਦਿਖ ਰਹੇ ਹਨ।