ਪੰਜਾਬ ‘ਚ ਦੋ ਦਿਨ ਛਾਈ ਰਹੇਗੀ ਸੰਘਣੀ ਧੁੰਦ, ਅਲਰਟ ਜਾਰੀ

ਪੰਜਾਬ

ਲੁਧਿਆਣਾ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਅਤੇ ਸ਼ਨੀਵਾਰ ਨੂੰ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਵੀਰਵਾਰ ਸਵੇਰੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਛਾਈ ਰਹੀ। ਸਵੇਰ ਵੇਲੇ ਵਿਜ਼ੀਬਿਲਟੀ ਬਹੁਤ ਘੱਟ ਸੀ। ਵੀਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਸਭ ਤੋਂ ਘੱਟ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ, ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ, ਜ਼ਿਲ੍ਹਾ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 78 ਡਿਗਰੀ ਸੈਲਸੀਅਸ ਰਿਹਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।