ਹੁਸ਼ਿਆਰਪੁਰ ਵਿਖੇ ਕੈਂਟਰ ਅਤੇ ਆਲਟੋ ਕਾਰ ਦੀ ਟੱਕਰ, ਪਤੀ-ਪਤਨੀ ਤੇ ਬੇਟੀ ਦੀ ਮੌਤ

ਪੰਜਾਬ

ਹੁਸ਼ਿਆਰਪੁਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਪੂਰਾ ਪਰਿਵਾਰ ਖਤਮ ਹੋ ਗਿਆ। ਹੁਸ਼ਿਆਰਪੁਰ ਵਿੱਚ ਭਿਆਨਕ ਹਾਦਸਾ ਹੋਇਆ ਜਿਸ ਵਿੱਚ ਇੱਕ ਮਾਸੂਮ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਗੜ੍ਹਸ਼ੰਕਰ ਤੋਂ ਆਦਮਪੁਰ ਜਾਣ ਵਾਲੀ ਸੜਕ ’ਤੇ ਬਿਸਤ ਦੋਆਬ ਨਹਿਰ ’ਤੇ ਕੈਂਟਰ ਅਤੇ ਆਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦੌਰਾਨ ਇੱਕ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ 7 ਸਾਲ ਦੀ ਬੇਟੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਗੁਰਨਾਮ ਸਿੰਘ (45) ਪੁੱਤਰ ਜੋਗਿੰਦਰ ਸਿੰਘ ਪਿੰਡ ਮਾਨੇਵਾਲ (ਬਲਾਚੌਰ), ਉਨ੍ਹਾਂ ਦੀ ਪਤਨੀ ਵਰਿੰਦਰ ਕੌਰ (42) ਅਤੇ 7 ਸਾਲ ਦੀ ਬੇਟੀ ਸੀਰਤ ਕੌਰ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੋਟ ਫਤੂਹੀ ਵਲੋਂ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ। ਇਸੇ ਦੌਰਾਨ ਜਦੋਂ ਉਹ ਬਿਸਤ ਦੋਆਬ ਨਹਿਰ ’ਤੇ ਗੜ੍ਹਸ਼ੰਕਰ ਤੋਂ ਆਦਮਪੁਰ ਜਾਣ ਵਾਲੀ ਸੜਕ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨੂੰ ਇੱਕ ਕੈਂਟਰ ਨੇ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।