ਚੰਡੀਗੜ੍ਹ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ਭਰ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸਿੱਖ ਜਥੇਬੰਦੀਆਂ ਨੇ ਸਿਨੇਮਾ ਸੰਚਾਲਕਾਂ ਨੂੰ ਕਿਹਾ ਹੈ ਕਿ ਇਹ ਫ਼ਿਲਮ ਪੰਜਾਬ ਦੇ ਸਿਨੇਮਾ ਘਰਾਂ ਵਿੱਚ ਨਾ ਦਿਖਾਈ ਜਾਵੇ।ਅੱਜ ਕਈ ਥਾਂਈਂ ਸਿਨੇਮਿਆਂ ਦੇ ਬਾਹਰ ਇਸ ਸਬੰਧੀ ਪ੍ਰਦਰਸ਼ਨ ਕੀਤੇ ਗਏ।
ਨਾਲ ਹੀ, ਸਿੱਖ ਜਥੇਬੰਦੀਆਂ ਨੇ ਸਿਨੇਮਾਘਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਕਿਹਾ ਕਿ ਸਿਨੇਮਾ ਘਰ ਵਿੱਚ ਐਮਰਜੈਂਸੀ ਫ਼ਿਲਮ ਨਾ ਦਿਖਾਈ ਜਾਵੇ।
ਦੱਸਣਯੋਗ ਹੈ ਕਿ ਸ਼ੁੱਕਰਵਾਰ ਯਾਨੀ ਅੱਜ ਤੋਂ ਫ਼ਿਲਮ ਐਮਰਜੈਂਸੀ ਦੇਸ਼ ਭਰ ਵਿੱਚ ਰਿਲੀਜ਼ ਹੋ ਗਈ ਹੈ।