ਜੇਈ ਤੇ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਪੰਜਾਬ

ਜਲੰਧਰ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਭੋਗਪੁਰ ਵਿਖੇ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਲਾਈਨਮੈਨ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਫੜਿਆ ਗਿਆ ਜੂਨੀਅਰ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਭੋਗਪੁਰ ਵਿਖੇ ਤਾਇਨਾਤ ਸੀ।
ਜਿਨ੍ਹਾਂ ਦੀ ਪਛਾਣ ਜੂਨੀਅਰ ਇੰਜੀਨੀਅਰ ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਵਜੋਂ ਹੋਈ ਹੈ। ਮੁਲਾਜ਼ਮਾਂ ਖ਼ਿਲਾਫ਼ ਜਲੰਧਰ ਰੇਂਜ ਵਿਜੀਲੈਂਸ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਲਵੇਗੀ। ਜਲੰਧਰ ਵਿਜੀਲੈਂਸ ਅਧਿਕਾਰੀ ਅਨੁਸਾਰ ਮਕਸੂਦਾਂ ਦੇ ਸੁਦਰਸ਼ਨ ਪਾਰਕ ਇਲਾਕੇ ਦੇ ਰਹਿਣ ਵਾਲੇ ਸੁਮੀਤ ਵਧਵਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਿਸ ਦੇ ਆਧਾਰ ‘ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।