ਚੰਡੀਗੜ੍ਹ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਹੁਣ ਡਾਕਟਰਾਂ ਦਾ ਵੱਡਾ ਐਲਾਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਪਣੀਆਂ ਮੰਗਾਂ ਦੇ ਚੱਲਦਿਆਂ 20 ਜਨਵਰੀ ਤੋਂ ਡਾਕਟਰਾਂ ਨੇ ਰਾਜ ਵਿੱਚ ਹੜਤਾਲ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜਾਣਕਾਰੀ ਅਨੁਸਾਰ, ਪੰਜਾਬ ਵਿੱਚ ਡਾਕਟਰਾਂ ਨੇ ਇੱਕ ਵਾਰ ਫਿਰ ਹੜਤਾਲ ਦੀ ਚੇਤਾਵਨੀ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਵਿੱਤ ਮੰਤਰੀ ਨੇ 10 ਜਨਵਰੀ ਨੂੰ ਡਾਕਟਰਾਂ ਦੀ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਸੀ ਅਤੇ 14 ਜਨਵਰੀ ਨੂੰ ਫਿਰ ਡਾਕਟਰਾਂ ਨੂੰ ਮੁਲਾਕਾਤ ਲਈ ਬੁਲਾਇਆ ਗਿਆ ਸੀ, ਪਰ ਉਹ ਮੁਲਾਕਾਤ ਨਹੀਂ ਹੋ ਸਕੀ। ਇਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਮੰਗਾਂ ਨੂੰ ਲੈ ਕੇ ਕੋਈ ਲਿਖਤ ਭਰੋਸਾ ਨਾ ਮਿਲਣ ਦੇ ਚਲਦਿਆਂ ਡਾਕਟਰਾਂ ਨੇ 20 ਜਨਵਰੀ ਤੋਂ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਿਵਿਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ (ਪੀਸੀਐਮਐਸਏ) ਵੱਲੋਂ 19 ਜਨਵਰੀ ਨੂੰ ਹੜਤਾਲ ਦਾ ਵਿਆਪਕ ਕਾਰਜਕਰਮ ਜਾਰੀ ਕੀਤਾ ਜਾਵੇਗਾ।