ਰੋਪੜ, 17 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਰੋਪੜ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਦਾਣਾ ਮੰਡੀ ਪਿੰਡ ਟੋਸਾ ਵਿਖੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਕਾਰਨ ਬਾਈਕ ‘ਤੇ ਜਾ ਰਹੇ ਪਤੀ-ਪਤਨੀ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਜੈਮਲ ਪੁੱਤਰ ਧਰਮਪਾਲ ਤੇ ਪ੍ਰੀਤੂ ਦੇਵੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੇ ਸਮਾਜ ਸੇਵੀ ਸੁਰਿੰਦਰ ਨੇ ਦੱਸਿਆ ਕਿ ਦੋਵੇਂ ਬਾਈਕ ਉਤੇ ਸਵਾਰ ਹੋ ਕੇ ਜਾ ਰਹੇ ਸੀ ਰਸਤੇ ਵਿਚ ਜਦੋਂ ਉਨ੍ਹਾਂ ਦਾ ਮੋਟਰਸਾਈਕਲ ਦਾਣਾ ਮੰਡੀ ਟੋਸਾ ਕੋਲ ਪਹੁੰਚਿਆ ਤਾਂ ਇਨ੍ਹਾਂ ਦਾ ਬਾਈਕ ਨੈਸ਼ਨਲ ਹਾਈਵੇ ‘ਤੇ ਖੜ੍ਹੇ ਟਰੱਕ ਵਿਚ ਜਾ ਵੱਜਿਆ।ਜਿਸ ਕਰਕੇ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ। ਜੈਮਲ ਦੀ ਉਮਰ ਲਗਭਗ 35 ਸਾਲ ਤੇ ਪ੍ਰੀਤੂ ਦੇਵੀ ਦੀ ਉਮਰ 32 ਸਾਲ ਦੱਸੀ ਜਾ ਰਹੀ ਹੈ। ਦੋਵਾਂ ਦੇ ਤਿੰਨ ਬੱਚੇ ਹਨ।