ਬਰਨਾਲਾ, 18 ਜਨਵਰੀ,ਬੋਲੇ ਪੰਜਾਬ ਬਿਊਰੋ :
ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਬਰਨਾਲਾ-ਮਾਨਸਾ ਮੁੱਖ ਮਾਰਗ ਨੇੜੇ ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾ ਪਾਰਕਿੰਗ ’ਚ ਰਾਤ ਸਮੇਂ ਖੜ੍ਹੇ ਟਰੱਕ ਨੂੰ ਅੱਗ ਲੱਗ ਗਈ। ਟਰੱਕ ਨੂੰ ਲੱਗੀ ਅਚਾਨਕ ਅੱਗ ਕਾਰਨ ਟਰੱਕ ਦੇ ਕੈਬਿਨ ਵਿਚ ਪਏ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਰਾਤ ਸਮੇਂ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਸਥਿਤ ਵਿਸਵਕਰਮਾ ਪਾਰਕਿੰਗ ਵਿਚ ਖੜ੍ਹਾ ਸੀ, ਜਿਸ ਨੂੰ ਰਾਤ ਸਮੇਂ ਅੱਗ ਲੱਗ ਗਈ। ਅੱਗ ਨਾਲ ਟਰੱਕ ਦਾ ਅਗਲਾ ਹਿੱਸਾ ਕੈਬਿਨ ਬੁਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਿਆ, ਜਿਸ ਵਿਚ ਦੋ ਵਿਅਕਤੀਆਂ ਦੀ ਅੱਗ ’ਚ ਝੁਲਸ ਕੇ ਮੌਤ ਹੋ ਗਈ ਹੈ।
ਪੁਲਿਸ ਵਲੋਂ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।