ਨਵੀਂ ਦਿੱਲੀ, 18 ਜਨਵਰੀ, ਬੋਲੇ ਪੰਜਾਬ ਬਿਊਰੋ :
ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਗੰਭੀਰ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਹਾਰ ਤੋਂ ਘਬਰਾਈ ਹੋਈ ਹੈ। ਆਪਣੇ ਗੁੰਡਿਆਂ ਤੋਂ ਅਰਵਿੰਦ ਕੇਜਰੀਵਾਲ ਉਤੇ ਹਮਲਾਕਰਵਾਇਆ ਗਿਆ ਹੈ। ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਕਰਦੇ ਸਮੇਂ ਅਰਵਿੰਦ ਕੇਜਰੀਵਾਲ ਉਤੇ ਇੱਟ-ਪੱਥਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਸੱਟਾਂ ਮਾਰਨ ਦੀ ਕੋਸ਼ਿਸ ਕੀਤੀ ਤਾਂ ਕਿ ਉਹ ਚੋਣ ਪ੍ਰਚਾਰ ਨਾ ਕਰ ਸਕੇ।