ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ

ਪੰਜਾਬ

4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ

ਅੰਮ੍ਰਿਤਸਰ 18 ਜਨਵਰੀ ,ਬੋਲੇ ਪੰਜਾਬ ਬਿਊਰੋ :-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਫ਼ਰਵਰੀ ਤੋਂ 6 ਫ਼ਰਵਰੀ 2025 ਦੌਰਾਨ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ 4 ਫ਼ਰਵਰੀ 2025 ਨੂੰ ਹੋਵੇਗੀ ਅਤੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ ਅਤੇ ਚੌਥਾ ਦਾ ਪੇਪਰ 5 ਅਤੇ 6 ਫ਼ਰਵਰੀ 2025 ਨੂੰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕਰਕੇ ਵਿਦਿਆਰਥੀਆਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957, 58, 59, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221, 98158-61429 ’ਤੇ ਸੰਪਰਕ ਕਰ ਸਕਦੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।