ਜਲੰਧਰ, 18 ਜਨਵਰੀ,ਬੋਲੇ ਪੰਜਾਬ ਬਿਊਰੋ :
ਨਵੀਂ ਦਾਣਾ ਮੰਡੀ ਵਿਚ ਪੈਟਰੋਲ ਪੰਪ ਦੇ ਮੈਨੇਜਰ ਸਾਗਰ ’ਤੇ ਗੋਲੀ ਚਲਾਉਣ ਅਤੇ ਉਸ ਕੋਲੋਂ ਲੱਖਾਂ ਰੁਪਏ ਦਾ ਬੈਗ ਲੁੱਟਣ ਵਾਲੇ ਨੋਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਇਕ ਮੁਲਜ਼ਮ ਅਤੇ ਸ਼ਿਮਲਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪ੍ਰੈਸ ਕਾਨਫ਼ਰੰਸ ਵਿਚ ਇਸ ਮਾਮਲੇ ਦਾ ਖੁਲਾਸਾ ਕਰੇਗੀ।
ਇੱਥੇ ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਇਕ ਪੈਟਰੋਲ ਪੰਪ ਮੈਨੇਜਰ ਪਾਸੋਂ ਤਿੰਨ ਲੁਟੇਰਿਆਂ ਵਲੋਂ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਤੋਂ ਬਾਅਦ ਸਾਢੇ ਚਾਰ ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ। ਪੁਲਿਸ ਸੂਤਰਾਂ ਅਨੁਸਾਰ, ਇਨ੍ਹਾਂ ਲੁਟੇਰਿਆਂ ’ਚੋਂ ਇਕ ਨੂੰ ਹੁਸ਼ਿਆਰਪੁਰ ਤੇ ਬਾਕੀਆਂ ਨੂੰ ਸ਼ਿਮਲਾ ਤੋਂ ਅੱਜ ਸਵੇਰੇ 4 ਵਜੇ ਗ੍ਰਿਫ਼ਤਾਰ ਕੀਤਾ ਗਿਆ ਸੀ ।
ਉਹ ਹੁਣ ਪੁਲਿਸ ਦੀ ਹਿਰਾਸਤ ਵਿਚ ਹਨ। ਉਨ੍ਹਾਂ ਨੂੰ ਜਲੰਧਰ ਲਿਆਂਦਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਲੁਟੇਰਿਆਂ ਦੀ ਉਮਰ 20 ਤੋਂ 22 ਸਾਲ ਦੇ ਵਿਚਕਾਰ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਉਨ੍ਹਾਂ ਵਿਰੁੱਧ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ । ਪੁਲਿਸ ਹੁਣ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ ਅਤੇ ਹਥਿਆਰਾਂ ਬਾਰੇ ਵੀ ਪਤਾ ਲਗਾਏਗੀ।