ਨਿਲਾਮੀ ‘ਚ ਸਸਤਾ ਸੋਨਾ ਦਿਵਾਉਣ ਦਾ ਝਾਂਸਾ ਦੇ ਕੇ ਲੁਧਿਆਣਾ ਦੇ ਵਪਾਰੀ ਨਾਲ ਮਾਰੀ ਲੱਖਾਂ ਰੁਪਏ ਦੀ ਠੱਗੀ

ਪੰਜਾਬ

ਲੁਧਿਆਣਾ, 18 ਜਨਵਰੀ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਇੱਕ ਵਪਾਰੀ ਨਾਲ ਲੱਖਾਂ ਰੁਪਏ ਦੀ ਠਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਨੀਲਾਮ ਹੋ ਰਹੇ ਸੋਨੇ ਨੂੰ ਦਿਵਾਉਣ ਦਾ ਝਾਂਸਾ ਦੇ ਕੇ ਇੱਕ ਵਿਅਕਤੀ ਨੇ ਵਪਾਰੀ ਤੋਂ 5 ਲੱਖ ਰੁਪਏ ਠੱਗ ਲਏ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਲਵਲੀ ਜੈਨ ਦੀ ਸ਼ਿਕਾਇਤ ’ਤੇ ਰਾਜਗੁਰੂ ਨਗਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਖ਼ਿਲਾਫ ਕੇਸ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲਵਲੀ ਜੈਨ ਨੇ ਦੱਸਿਆ ਕਿ ਮੁਲਜ਼ਮ ਉਸਦਾ ਜਾਣਕਾਰ ਸੀ। ਉਸ ਨੇ ਕਿਹਾ ਕਿ ਚੰਡੀਗੜ੍ਹ ਸਥਿਤ ਏਅਰਪੋਰਟ ਅਥਾਰਟੀ ਵੱਲੋਂ ਸੋਨਾ ਨੀਲਾਮ ਕੀਤਾ ਜਾ ਰਿਹਾ ਹੈ, ਜੋ ਕਾਫੀ ਸਸਤੇ ਵਿਚ ਮਿਲ ਸਕਦਾ ਹੈ।ਮੁਲਜ਼ਮ ਨੇ ਉਸ ਨੂੰ ਕਿਹਾ ਕਿ ਇੱਕ ਕਿਲੋਗ੍ਰਾਮ ਸੋਨਾ ਸਿਰਫ 5 ਲੱਖ ਰੁਪਏ ਵਿੱਚ ਮਿਲ ਜਾਵੇਗਾ।ਮੁਲਜ਼ਮ ਉਸ ਤੋਂ 5 ਲੱਖ ਰੁਪਏ ਲੈ ਗਿਆ ਸੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਮੁਲਜ਼ਮ ਨੇ ਉਸ ਨਾਲ ਧੋਖਾਧੜੀ ਕੀਤੀ ਹੈ। ਫਿਰ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।