ਫਾਜ਼ਿਲਕਾ, 19 ਜਨਵਰੀ, ਬੋਲੇ ਪੰਜਾਬ ਬਿਊਰੋ :
ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੋਹਾਰ ਸੋਨਾ ਦਾ ਇਕ ਪਰਿਵਾਰ ਮ੍ਰਿਤਕ ਦੀਆਂ ਆਸਥੀਆ ਪਾਉਣ ਲਈ ਬਿਆਸ ਨਦੀ ਵੱਲ ਜਾ ਰਹੇ ਸਨ ਤਾਂ ਇਹ ਹਾਦਸਾ ਵਾਪਰਿਆ। ਪਿੰਡ ਮੁਹਾਰ ਸੋਨਾ ਦੀ ਰਹਿਣ ਵਾਲੀ ਵਿਦਾ ਬਾਈ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਅੱਜ ਪਿਕਅੱਪ ਵਿੱਚ ਸਵਾਰ ਹੋ ਕੇ ਅਸਥੀਆਂ ਪਾਉਣ ਲਈ ਜਾ ਰਹੇ ਸਨ। ਪਿੰਡ ਲੱਖਾ ਕੜਾਈਆਂ ਦੇ ਕੋਲ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੇ ਇਕ 16 ਟਾਇਰਾ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 50 ਸਾਲਾ ਦਲਬੀਰ ਸਿੰਘ ਅਤੇ 60 ਸਾਲਾ ਰੁਕਾ ਬਾਈ ਦੀ ਮੌਕੇ ਉਤੇ ਮੌਤ ਹੋ ਗਈ। ਗੱਡੀ ਵਿੱਚ ਸਵਾਰ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਭੇਜ ਦਿੱਤਾ ਗਿਆ ਹੈ।