ਨਵੀਂ ਦਿੱਲੀ: 19 ਜਨਵਰੀ, ਬੋਲੇ ਪੰਜਾਬ ਬਿਊਰੋ :
5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਰ ਇਸ ਸੂਚੀ ਵਿੱਚ ਸਾਬਕਾ ਕ੍ਰਿਕਟ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਮ ਨਹੀਂ ਹੈ।ਇਹ ਪਹਿਲੀ ਵਾਰ ਨਹੀਂ ਹੈ ਕਿ ਸਿੱਧੂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਪਹਿਲਾਂ ਉਹ ਵਿਧਾਨ ਸਭਾ ਚੋਣ ਅਤੇ ਪੰਜਾਬ ਵਿੱਚ ਜ਼ਿਮਨੀ ਚੋਣਾਂ ਤੋਂ ਵੀ ਦੂਰ ਸਨ। ਸੂਚੀ ‘ਚ ਸਭ ਤੋਂ ਉੱਪਰ ਨਾਂ EX CM ਚਰਨਜੀਤ ਚੰਨੀ ਦੂਸਰੇ ਨੰਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਦਾ ਨਾਮ ਸ਼ਾਮਲ ਹੈ।