ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ 22 ਜਨਵਰੀ ਨੂੰ ਪੰਜਾਬ ਵਿੱਚ ਰਹੇਗਾ, ਜਿਸ ਕਾਰਨ ਇਸ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਪੱਛਮੀ ਗੜਬੜੀ ਅੱਜ 20 ਜਨਵਰੀ ਤੋਂ ਸਰਗਰਮ ਹੋ ਰਹੀ ਹੈ। 21 ਤੋਂ 23 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।