ਢਾਈ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ

ਤਰਨਤਾਰਨ, 21 ਜਨਵਰੀ,ਬੋਲੇ ਪੰਜਾਬ ਬਿਊਰੋ :
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਰਣਸਿੰਘ ਤੋਂ ਢਾਈ ਸਾਲ ਪਹਿਲਾਂ ਉਚੇਰੀ ਸਿੱਖਿਆ ਅਤੇ ਆਪਣਾ ਭਵਿੱਖ ਉੱਜਵਲ ਕਰਨ ਲਈ ਕੈਨੇਡਾ ਗਏ 24 ਸਾਲਾ ਨੌਜਵਾਨ ਦਾ ਉਥੇ ਦੇਹਾਂਤ ਹੋ ਗਿਆ। ਨੌਜਵਾਨ ਸਤਪਾਲ ਸਿੰਘ ਦੇ ਦੇਹਾਂਤ ਦੀ ਖਬਰ ਜਿਵੇਂ ਹੀ ਪਿੰਡ ਵਿਚ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਨੌਜਵਾਨ ਸਤਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਗੁਰਮੀਤ ਸਿੰਘ ਦੀ ਬਹੁਤ ਸਮਾਂ ਪਹਿਲਾਂ ਮੌਤ ਹੋ ਗਈ ਸੀ ਤੇ ਉਸਦੇ ਦੋ ਬੱਚੇ ਇਕ ਲੜਕਾ ਤੇ ਇਕ ਲੜਕੀ ਸਨ। ਜਦੋਂ ਕਿ ਉਸਦਾ ਭਤੀਜਾ ਸਤਪਾਲ ਸਿੰਘ 12ਵੀਂ ਕਰਨ ਤੋਂ ਬਾਅਦ ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿਚ ਸਟੱਡੀ ਵੀਜੇ ’ਤੇ ਚਲਾ ਗਿਆ। 14 ਜਨਵਰੀ ਨੂੰ ਉਨ੍ਹਾਂ ਨੂੰ ਤੜਕਸਾਰ ਫੋਨ ਆਇਆ ਕਿ ਸਤਪਾਲ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਤਪਾਲ ਦੀ ਮ੍ਰਿਤਕ ਦੇਹ ਅਜੇ ਵੀ ਕੈਨੇਡਾ ਵਿਚ ਪਈ ਹੈ। ਜਿਸ ਨੂੰ ਕਿ ਭਾਰਤ ਲਿਆਉਣ ਦੇ ਯਤਨ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਜਿੱਥੇ ਆਪਣੇ ਭਤੀਜੇ ਦੀਆਂ ਅੰਤਿਮ ਰਸਮਾਂ ਪਿੰਡ ਲਿਆ ਕੇ ਕਰਨਾ ਚਾਹੁੰਦੇ ਹਨ।ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਬੱਚੇ ਦੀ ਮ੍ਰਿਤਕ ਦੇਹ ਲਿਆਉਣ ਲਈ ਸਹਾਇਤਾ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।