ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਚ ਹੌਲੀ-ਹੌਲੀ ਸੁਧਾਰ ਹੋਣਾ ਸ਼ੁਰੂ

ਪੰਜਾਬ

ਖਨੌਰੀ, 21 ਜਨਵਰੀ,ਬੋਲੇ ਪੰਜਾਬ ਬਿਊਰੋ :
ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਟ੍ਰੀਟਮੈਂਟ ਲੈਣ ਕਾਰਨ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਹੋਲੀ-ਹੋਲੀ ਗੱਲ ਵੀ ਕਰਨ ਲੱਗ ਪਏ ਹਨ। ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਅੱਧੀ ਰਾਤ ਤੋਂ ਪਟਿਆਲਾ ਦੇ ਅੱਠ ਮਾਹਿਰ ਡਾਕਟਰਾਂ ਦੇ ਪੈਨਲ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਹ ਖੁਦ ਡੱਲੇਵਾਲ ਨੂੰ ਮਿਲੇ ਅਤੇ ਦੋ ਦਿਨ ਦੇ ਇਲਾਜ ਤੋਂ ਬਾਅਦ ਡੱਲੇਵਾਲ ਦੀ ਸਿਹਤ ਵਿੱਚ ਕਾਫੀ ਸੁਧਾਰ ਹੋਇਆ ਹੈ। ਇਲਾਜ ਸ਼ੁਰੂ ਹੋਣ ਤੋਂ ਬਾਅਦ ਉਲਟੀਆਂ ਆਉਣੀਆਂ ਬੰਦ ਹੋ ਗਈਆਂ ਹਨ। ਬੀਪੀ ਵੀ ਠੀਕ ਹੈ ਅਤੇ ਉਹ ਹੋਲੀ-ਹੋਲੀ ਗੱਲ ਵੀ ਕਰਨ ਲੱਗ ਪਏ ਹਨ। ਚਾਰ-ਚਾਰ ਡਾਕਟਰ ਤਿੰਨ ਸ਼ਿਫਟਾਂ ਵਿੱਚ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਹਨ। ਡਾਕਟਰ 25 ਨਵੰਬਰ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਪਹਿਲਾਂ ਵਾਲੀ ਸਥਿਤੀ ’ਚ ਲਿਆਉਣ ਲਈ ਯਤਨਸ਼ੀਲ ਹਨ। ਇਸ ਦੇ ਲਈ ਡਾਕਟਰ ਲਗਾਤਾਰ ਉਨ੍ਹਾਂ ਦੇ ਇਲਾਜ ‘ਚ ਲੱਗੇ ਹੋਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।