ਭਗਤਾ ਭਾਈਕਾ ,21 ਜਨਵਰੀ ,ਬੋਲੇ ਪੰਜਾਬ ਬਿਊਰੋ:
ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਚ ਆਪਣੇ ਘਰਵਾਲੇ ਨਾਲ ਸਵੇਰ ਦੀ ਸੈਰ ਕਰ ਰਹੀ ਨਵ ਵਿਆਹੀ ਲੜਕੀ ਨੂੰ ਗੋਲ਼ੀ ਮਾਰਨ ਦੀ ਸਨਸਨੀ ਫੈਲਾਉਣ ਵਾਲੀ ਖਬਰ ਸਾਹਮਣੇ ਆਈ ਹੈ।ਬਦਮਾਸ਼ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਜ਼ਖ਼ਮੀ ਲੜਕੀ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿਖੇ ਲਿਆਂਦਾ ਗਿਆ। ਹਾਲਤ ਗਭੀਰ ਹੋਣ ਕਾਰਨ ਜਿੱਥੋਂ ਉਸ ਨੂੰ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ।