ਨੰਗਲ, 21 ਜਨਵਰੀ,ਬੋਲੇ ਪੰਜਾਬ ਬਿਊਰੋ :
ਨੰਗਲ ਦੇ ਨਾਲ ਲੱਗਦੇ ਪਿੰਡ ਬ੍ਰਹਮਪੁਰ ਦੇ ਕੋਲ ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਇੱਕ ਬਸ ਅਤੇ ਇੱਕ ਅਰਟੀਗਾ ਗੱਡੀ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਕੁੱਲ 6 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੰਗਲ ਦੇ ਸਿਵਲ ਹਸਪਤਾਲ ਵਿੱਚ ਮੁਢਲੇ ਇਲਾਜ ਲਈ ਲਿਜਾਇਆ ਗਿਆ। ਗੰਭੀਰ ਰੂਪ ਨਾਲ ਜ਼ਖਮੀ 18 ਸਾਲਾ ਨੌਜਵਾਨ ਦੀ ਹਸਪਤਾਲ ਪਹੁੰਚਣ ਦੇ ਤੁਰੰਤ ਬਾਅਦ ਮੌਤ ਹੋ ਗਈ। ਉਥੇ ਹੀ ਬਾਕੀ ਜ਼ਖਮੀਆਂ ਨੂੰ ਮੁਢਲੇ ਇਲਾਜ ਦੇ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਇੱਕ ਨਿੱਜੀ ਬਸ ਹਿਮਾਚਲ ਦੇ ਮੈਕਲੋਡਗੰਜ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ ਅਤੇ ਇੱਕ ਅਰਟੀਗਾ ਗੱਡੀ ਦਿੱਲੀ ਤੋਂ ਹਿਮਾਚਲ ਜਾ ਰਹੀ ਸੀ, ਵਿਚਕਾਰ ਟੱਕਰ ਹੋਈ। ਬਸ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ, ਪਰ ਕਾਰ ਵਿੱਚ ਸਵਾਰ 6 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ। ਪੁਲਿਸ ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।