ਪੰਜਾਬ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਇੱਕ ਆਈ.ਪੀ.ਐਸ ਅਧਿਕਾਰੀ ਨੂੰ ਤੇਲੰਗਾਨਾ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਈ.ਪੀ.ਐਸ. ਅਧਿਕਾਰੀ ਵਿਕਰਮਜੀਤ ਸਿੰਘ ਦੁੱਗਲ ਨੂੰ ਤੇਲੰਗਾਨਾ ਸਰਕਾਰ ਵੱਲੋਂ ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਕਰਮਜੀਤ ਸਿੰਘ ਦੁੱਗਲ ਇੱਕ ਤੇਜ਼ ਤਰਾਰ ਅਫਸਰ ਹਨ ਅਤੇ ਆਪਣੀਆਂ ਸੇਵਾਵਾਂ ਲਈ ਜਾਣੇ ਜਾਂਦੇ ਹਨ।
ਵਿਕਰਮਜੀਤ ਸਿੰਘ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਵਿੱਚ ਵੀ ਕਮਿਸ਼ਨਰ ਦੇ ਅਹੁਦੇ ‘ਤੇ ਰਹਿ ਚੁੱਕੇ ਹਨ ਅਤੇ ਕਈ ਵੱਡੇ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਭੇਜ ਚੁੱਕੇ ਹਨ।  ਵਿਕਰਮਜੀਤ ਸਿੰਘ ਨੂੰ ਤੇਲੰਗਾਨਾ ਸਰਕਾਰ ਵੱਲੋਂ ਕਈ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ, ਐਸ.ਐਸ.ਪੀ ਪਟਿਆਲਾ ਅਤੇ ਡੀ.ਆਈ.ਜੀ. ਪਟਿਆਲਾ ਰੇਂਜ ਵਿੱਚ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।