ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਦੀ ਬਸ ਨੇ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

ਪੰਜਾਬ

ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਵੇਰੇ-ਸਵੇਰੇ ਹੀ ਤੇਜ਼ ਰਫ਼ਤਾਰ ਪੰਜਾਬ ਰੋਡਵੇਜ ਬਸ ਚਾਲਕ ਨੇ ਪਿੰਡ ਰਾਉਵਾਲੀ ਦੇ ਮੋੜ ’ਤੇ ਕੂੜਾ ਚੁੱਗਣ ਵਾਲੀਆਂ 2 ਮਹਿਲਾਵਾਂ ਅਤੇ ਇੱਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਤਿੰਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਤੇ ਮੋਟਰਸਾਈਕਲ ਸਵਾਰ ਨੇ ਦਮ ਤੋੜ ਦਿੱਤਾ, ਬਾਕੀ ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਮੌਕੇ ’ਤੇ ਪੁਲੀਸ ਹੇਲਪਲਾਈਨ ਨੰਬਰ 112 ਅਤੇ ਐਸਐਸਐਫ ਫੋਰਸ ਪਹੁੰਚ ਗਈ ਅਤੇ ਬਸ ਨੂੰ ਕਬਜ਼ੇ ’ਚ ਲੈ ਲਿਆ ਗਿਆ, ਜਦਕਿ ਬਸ ਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਰਿਹਾ। ਇਸ ਵੇਲੇ ਘਾਇਲ ਅਤੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਠਾਣਾ ਮਕਸੂਦਾ ਦੇ ਏਐਸਆਈ ਹਰਬੰਸ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।