ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ 30,000 ਰੁਪਏ ਰਿਸ਼ਵਤ ਲੈਂਦਾਂ ਰੰਗੇ ਹੱਥੀਂ ਕਾਬੂ, ਐਸਐਚਓ ਥਾਣੇ ‘ਚੋਂ ਭੱਜਿਆ

ਪੰਜਾਬ

ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੇ ਅਧਿਕਾਰੀਆਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਥਾਣੇ ਵਿੱਚ ਤਾਇਨਾਤ ਇੱਕ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਐਸਐਚਓ ਬਲਜਿੰਦਰ ਸਿੰਘ ਮੱਲੀ ਥਾਣਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਸਿਪਾਹੀ ਦੀ ਪਛਾਣ ਕਿੰਦਰ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੂਪਨਗਰ ਦੀ ਨੰਗਲ ਸਬ ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਲਦੀ ਹੀ ਮੁਲਜ਼ਮ ਐਸਐਚਓ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।