ਮੋਰਿੰਡਾ ਵਿਖੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਮਾਮਲੇ ’ਚ ਦੋ ਕਾਬੂ

ਪੰਜਾਬ

ਮੋਰਿੰਡਾ, 22 ਜਨਵਰੀ,ਬੋਲੇ ਪੰਜਾਬ ਬਿਊਰੋ :
ਮੋਰਿੰਡਾ ਪੁਲਿਸ ਨੇ 29 ਸਾਲਾ ਰਾਜਨ ਵਰਮਾ ਦਾ ਕਤਲ ਕਰ ਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ’ਚ ਉਸਦੇ ਹੀ ਤਿੰਨ ਦੋਸਤਾਂ ਖਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਰਾਜਨ ਵਰਮਾ ਦੇ ਛੋਟੇ ਭਰਾ ਸੰਜੀਵ ਕੁਮਾਰ ਵੱਲੋਂ ਸਿਟੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਦੇ ਅਧਾਰ ਕੀਤੀ ਗਈ ਹੈ।
ਮੋਰਿੰਡਾ ਪੁਲਿਸ ਵੱਲੋਂ ਕਮਲਪ੍ਰੀਤ ਸਿੰਘ ਉਰਫ਼ ਜੌਨੀ ਵਾਸੀ ਕਾਈਨੌਰ , ਗੁਰਪ੍ਰੀਤ ਸਿੰਘ ਉਰਫ ਜੱਸੀ ਵਾਸੀ ਚੁੰਨੀ ਰੋਡ ਮੋਰਿੰਡਾ ਅਤੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮਾਨਖੇੜੀ ਦੇ ਖਿਲਾਫ਼ ਬੀਐਨਐਸ ਦੀਆਂ ਵੱਖ–ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਗੁਰਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਮੋਰਿੰਡਾ ਅਤੇ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਨਖੇੜੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜਦਕਿ ਪੁਲਿਸ ਅਨੁਸਾਰ ਕਮਲਪ੍ਰੀਤ ਸਿੰਘ ਉਰਫ ਜੌਨੀ ਪੁੱਤਰ ਗੁਰਮੀਤ ਸਿੰਘ ਵਾਸੀ ਕਾਈਨੌਰ ਦੀ ਤਲਾਸ਼ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।