4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ/ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਪੰਜਾਬ

ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੁੱਖ ਕੈਸ਼ੀਅਰ ਨਿਯੁਕਤ ਕੀਤਾ


ਸ੍ਰੀ ਚਮਕੌਰ ਸਾਹਿਬ,23, ਜਨਵਰੀ ,ਬੋਲੇ ਪੰਜਾਬ ਬਿਊਰੋ :

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਸ਼ਵਕਰਮਾ ਭਵਨ ਵਿਖੇ ਚੇਅਰਮੈਨ ਦਲਵੀਰ ਸਿੰਘ ਜਟਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜ/ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਵੱਲੋਂ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਸੈਂਕੜੇ ਮਿਸਤਰੀ, ਮਜ਼ਦੂਰ ਸ਼ਮੂਲੀਅਤ ਕਰਨਗੇ। ਇਹਨਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਹਿਲੇ ਮਜਦੂਰ ਪੱਖੀ ਕਿਰਤ ਕਾਨੂੰਨ ਖਤਮ ਕਰਕੇ ਉਹਨਾਂ ਦੀ ਥਾਂ ਮਜਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਚਾਰ ਕਿਰਤ ਕੋਡ ਲੈ ਆਂਦੇ ਹਨ, ਜਿਹਨਾਂ ਨੂੰ ਮੋਦੀ ਸਰਕਾਰ ਇਸ ਵਰ੍ਹੇ ਦੇ ਅਪ੍ਰੈਲ ਮਹੀਨੇ ਵਿੱਚ ਦੇਸ਼ ਭਰ ਵਿੱਚ ਲਾਗੂ ਕਰਨ ਜਾ ਰਹੀ ਹੈ।ਇਹਨਾਂ ਚਾਰ ਕਿਰਤ ਕੋਡਜ਼ ਦੇ ਲਾਗੂ ਹੋਣ ਨਾਲ ਬਿਲਡਿੰਗ ਐਂਡ ਅਦਰਜ਼ ਕੰਸਟਰਕਸ਼ਨ (ਬੀ.ਓ.ਸੀ) ਨਾਲ ਜੁੜੇ ਕਿਰਤੀਆਂ ਦੀਆਂ ਸਾਰੀਆਂ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ। ਇਨ੍ਹਾਂ ਦੱਸਿਆ ਕਿ ਕਿਰਤ ਕਾਨੂੰਨਾਂ ਦਾ ਮਾਮਲਾ ਸਮਵਰਤੀ ਸੂਚੀ ਦਾ ਮਾਮਲਾ ਹੈ ਇਸ ਲਈ ਪੰਜਾਬ ਸਰਕਾਰ ਇਹਨਾਂ ਚਾਰ ਕਿਰਤ ਕੋਡਾਂ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵਿਚ ਮਤਾ ਲਿਆਕੇ ਇਹਨਾਂ ਨੂੰ ਰੱਦ ਕਰੇ।ਇਹ ਕਿਰਤ ਕੋਡ ਕਿਰਤੀਆਂ ਦੇ ਬੁਨਿਆਦੀ ਅਧਿਕਾਰਾਂ ਉੱਤੇ ਘਾਤਕ ਹਮਲਾ ਹਨ ।
ਮੀਟਿੰਗ ਵਿੱਚ ਮੰਗ ਕੀਤੀ ਕਿ ਬੀ ਓ ਸੀ ਬੋਰਡ ਵਿਚ ਯੂਨੀਅਨ ਦੇ ਦੋ ਨੁਮਾਇੰਦੇ ਲੈਣ,ਕਿਰਤ ਵਿਭਾਗ ਵੱਲੋਂ ਆਨਲਾਈਨ ਦੇ ਨਾਲ ਆਫਲਾਈਨ ਕੰਮ ਵੀ ਸ਼ੁਰੂ ਕਰਨ,ਪੰਜਾਬ ਵਿਚ ਘੱਟੋ ਘੱਟ ਉਜਰਤ ਲਾਗੂ ਕਰਕੇ ਇਸ ਵਿਚ ਮਹਿੰਗਾਈ ਅਨੁਸਾਰ ਵਾਧਾ ਕਰਨ, ਯੂਨੀਅਨ ਦੀ ਰਜਿਸਟਰੇਸ਼ਨ 30 ਦਿਨਾਂ ਦੇ ਅੰਦਰ ਯਕੀਨੀ ਬਣਾਉਣ, ਪ੍ਰਵਾਸੀ ਕਿਰਤੀਆਂ ਲਈ ਸ਼ੈਲਟਰ ਹੋਮ ਬਣਾਉਣ, ਉਸਾਰੀ ਕਿਰਤੀ ਦੀ ਮੌਤ ਦਾ ਮੁਆਵਜਾ 5 ਲੱਖ ਰੁਪਏ ਕੀਤਾ ਜਾਵੇ। ਇਨ੍ਹਾਂ ਦੱਸਿਆ ਨੇ ਕਿ ਇਸ ਸਮੇਂ ਪੰਜਾਬ ਅੰਦਰ ਕਿਰਤ ਵਿਭਾਗ ਦੇ ਕਈ ਦਫਤਰ ਭ੍ਰਿਸ਼ਟਾਚਾਰ ਦੇ ਅੱਡੇ ਬਣੇ ਹੋਏ ਹਨ ਜਿੱਥੇ ਕਿਰਤੀਆਂ ਦੇ ਕੰਮ ਢੰਗ ਨਾਲ ਅਤੇ ਨਿਯਮਾਂ ਅਨੁਸਾਰ ਨਹੀਂ ਹੋ ਰਹੇ।ਕਿਰਤੀਆਂ ਨੂੰ ਆਪਣੇ ਕੰਮ ਕਰਾਉਣ ਲਈ ਗੇੜੇ ਤੇ ਗੇੜੇ ਮਾਰਨੇ ਪੈਂਦੇ ਹਨ।ਮਜਦੂਰਾਂ ਦੀ ਰਜਿਸਟਰੇਸ਼ਨ ਵਿਚ ਅੜਿੱਕੇ ਡਾਹੇ ਜਾ ਰਹੇ ਹਨ ,ਉਹਨਾਂ ਦੀਆਂ ਭਲਾਈ ਸਕੀਮਾਂ ਦੇ ਪੈਸੇ ਉਹਨਾਂ ਦੇ ਖਾਤਿਆਂ ਵਿਚ ਨਹੀਂ ਪਾਏ ਜਾ ਰਹੇ ਜਦਕਿ ਕਿਰਤ ਵਿਭਾਗ ਦੇ ਬੀ ਓ ਸੀ ਬੋਰਡ ਕੋਲ ਕਿਰਤੀਆਂ ਦੀ ਭਲਾਈ ਦਾ 1400 ਕਰੋੜ ਰੁਪੱਈਆ ਦੇ ਕਰੀਬ ਜਮ੍ਹਾਂ ਪਿਆ ਹੈ ਜਿਸ ਨੂੰ ਕਾਨੂੰਨ ਅਨੁਸਾਰ ਕਿਰਤੀਆਂ ਦੀ ਭਲਾਈ ਤੋਂ ਬਿਨਾਂ ਹੋਰ ਕਿਧਰੇ ਵੀ ਵਰਤਿਆ ਨਹੀਂ ਜਾ ਸਕਦਾ।ਕਿਰਤ ਵਿਭਾਗ ਕਿਰਤੀਆਂ ਦੇ ਇਸ ਭਲਾਈ ਫੰਡ ਉੱਤੇ ਨਾਗ ਕੁੰਡਲੀ ਮਾਰੀ ਬੈਠਾ ਹੈ। ਮੀਟਿੰਗ ਵਿੱਚ 4ਮਾਰਚ ਦੇ ਧਰਨੇ ਦੀ ਤਿਆਰੀ ਲਈ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਮੀਟਿੰਗ ਵਿੱਚ ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਮੇਲ ਸਿੰਘ ਮੁੱਖ ਕੈਸ਼ੀਅਰ ਨਿਯੁਕਤ ਕੀਤਾ ਗਿਆ ਅਤੇ ਜੀਵਨ ਸਿੰਘ ਪ੍ਰੀਤਮ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ, ਜਸਵੰਤ ਸਿੰਘ, ਸੋਹਣ ਸਿੰਘ, ਗੁਰਦੇਵ ਸਿੰਘ, ਕਮਲਜੀਤ ਸਿੰਘ, ਦਾਰਾ ਸਿੰਘ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਲੇਬਰ ਚੌਂਕ ਨੂੰ ਮੁਕੰਮਲ ਕਰਵਾਉਣ ਲਈ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਾਜੂ, ਰਮੇਸ਼ ਕੁਮਾਰ, ਜਗਮੀਤ ਸਿੰਘ, ਅਜੈਬ ਸਿੰਘ ਸਮਾਣਾ, ਸੁਰਿੰਦਰ ਸਿੰਘ, ਗੁਲਾਬ ਚੰਦ ਚੌਹਾਨ, ਸਤਵਿੰਦਰ ਸਿੰਘ ਨੀਟਾ ,ਰਘਵੀਰ ਸਿੰਘ, ਮਲਾਗਰ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।