ਕਾਮੇਡੀਅਨ ਕਪਿਲ ਸ਼ਰਮਾ ਤੇ ਹੋਰਾਂ ਨੂੰ ਮਿਲੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ

ਨੈਸ਼ਨਲ

ਮੁੰਬਈ, 23 ਜਨਵਰੀ,ਬੋਲੇ ਪੰਜਾਬ ਬਿਊਰੋ :
ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਕਪਿਲ ਤੋਂ ਪਹਿਲਾਂ ਅਦਾਕਾਰ ਰਾਜਪਾਲ ਯਾਦਵ, ਕੋਰੀਓਗ੍ਰਾਫਰ ਰੇਮੋ ਡਿਸੂਜ਼ਾ ਅਤੇ ਕਾਮੇਡੀਅਨ ਸੁਗੰਧਾ ਮਿਸ਼ਰਾ ਨੂੰ ਵੀ ਧਮਕੀ ਭਰੀਆਂ ਈਮੇਲ ਮਿਲ ਚੁੱਕੀਆਂ ਹਨ।
ਕਪਿਲ ਸ਼ਰਮਾ ਨੂੰ ਧਮਕੀ ਭਰਿਆ ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਦੇ ਨਾਲ-ਨਾਲ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਗੁਆਂਢੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੰਬਈ ਪੁਲਿਸ ਨੇ ਧਾਰਾ 351(3) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲਾ ਦਰਜ ਹੁੰਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।, ਕਪਿਲ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਅਜੇ ਤਕ ਇਸ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਕਪਿਲ ਸ਼ਰਮਾ ਤੋਂ ਪਹਿਲਾਂ ਰਾਜਪਾਲ ਯਾਦਵ, ਰੇਮੋ ਡਿਸੂਜ਼ਾ ਅਤੇ ਸੁਗੰਧਾ ਮਿਸ਼ਰਾ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹ ਈਮੇਲ ਭੇਜਣ ਵਾਲੇ ਵਿਅਕਤੀ ਦਾ ਨਾਮ ਵਿਸ਼ਨੂੰ ਦੱਸਿਆ ਜਾ ਰਿਹਾ ਹੈ। ਮੁੰਬਈ ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।