ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ

ਨੈਸ਼ਨਲ

ਮੁੰਬਈ, 24 ਜਨਵਰੀ,ਬੋਲੇ ਪੰਜਾਬ ਬਿਊਰੋ :
ਮਹਾਰਾਸ਼ਟਰ ਦੇ ਭੰਡਾਰਾ ‘ਚ ਅੱਜ ਸ਼ੁੱਕਰਵਾਰ ਸਵੇਰੇ ਫੌਜ ਦੀ ਹਥਿਆਰ ਫੈਕਟਰੀ ‘ਚ ਧਮਾਕਾ ਹੋਇਆ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਦੀ ਆਵਾਜ਼ 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਅਸਮਾਨ ਵਿੱਚ ਉੱਠਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਵੀ ਦਿਖਾਈ ਦੇ ਰਿਹਾ ਸੀ।
ਭੰਡਾਰਾ ਕਲੈਕਟਰ ਸੰਜੇ ਕੋਲਤੇ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ ਸਾਢੇ 10 ਵਜੇ ਹੋਇਆ। ਧਮਾਕੇ ਕਾਰਨ ਛੱਤ ਡਿੱਗ ਗਈ ਹੈ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਹਟਾਇਆ ਜਾ ਰਿਹਾ ਹੈ। ਇਸ ਦੇ ਹੇਠਾਂ 12 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। 2 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਬਚਾਅ ਕਾਰਜ ਜਾਰੀ ਹੈ। ਹਾਲਾਂਕਿ ਸਮਾਚਾਰ ਏਜੰਸੀ ਪੀਟੀਆਈ ਨੇ ਦੱਸਿਆ ਕਿ 13-14 ਲੋਕਾਂ ਨੂੰ ਬਚਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।