ਕਪੂਰਥਲਾ : ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਚੰਡੀਗੜ੍ਹ ਪੰਜਾਬ


ਕਪੂਰਥਲਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :
ਲੋਕਾਂ ਦੀ ਸੂਚਨਾ ’ਤੇ ਥਾਣਾ ਸਦਰ ਦੀ ਪੁਲਿਸ ਨੇ ਕਪੂਰਥਲਾ-ਕਾਲਾ ਸੰਘਿਆਂ ਰੋਡ ’ਤੇ ਸਥਿਤ ਪੈਟਰੋਲ ਪੰਪ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਲਾਸ਼ ਦੀ ਪਛਾਣ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮ੍ਰਿਤਕ ਦੇ ਚਾਚੇ ਦੇ ਬਿਆਨਾਂ ’ਤੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਮਨਿੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭੇਟਾਂ ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦਾ ਭਤੀਜਾ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਸੇਵਨ ਕਰਦਾ ਸੀ ਤੇ ਨਸ਼ਾ ਛੁਡਾਊ ਕੇਂਦਰ ਵਿਚ ਜ਼ੇਰੇ ਇਲਾਜ ਸੀ। ਉਹ 4-5 ਦਿਨ ਪਹਿਲਾਂ ਉਥੋਂ ਗਾਇਬ ਹੋ ਗਿਆ ਸੀ ਪਰ ਘਰ ਨਹੀਂ ਪਹੁੰਚਿਆ। ਇਸ ਦੌਰਾਨ ਸ਼ੁੱਕਰਵਾਰ ਦੁਪਹਿਰ ਕਿਸੇ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਕਪੂਰਥਲਾ ਕਾਲਾ ਸੰਘਿਆਂ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਬਾਥਰੂਮ ’ਚ ਮਨਿੰਦਰਜੀਤ ਸਿੰਘ ਦੀ ਲਾਸ਼ ਪਈ ਹੈ। ਸ਼ੱਕ ਹੈ ਕਿ ਉਸ ਦੇ ਭਤੀਜੇ ਦੀ ਮੌਤ ਜ਼ਿਆਦਾ ਨਸ਼ੇ ਕਾਰਨ ਹੋਈ ਹੈ। ਉਸ ਨੂੰ ਕਿਸੇ ’ਤੇ ਕੋਈ ਸ਼ੱਕ ਨਹੀਂ ਹੈ। ਸਰੀਰ ’ਤੇ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਹਨ ਪਰ ਚਸ਼ਮਦੀਦਾਂ ਨੇ ਦੱਸਿਆ ਕਿ ਲਾਸ਼ ਦੇ ਕੋਲ ਇਕ ਸਰਿੰਜ ਪਈ ਸੀ। ਚਾਚਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਭਤੀਜੇ ਦਾ ਵਿਆਹ 4 ਸਾਲ ਪਹਿਲਾਂ ਹੋਇਆ ਸੀ ਤੇ ਉਸ ਦੀ 3 ਸਾਲ ਦੀ ਧੀ ਵੀ ਹੈ। ਥਾਣਾ ਸਿਟੀ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਮ੍ਰਿਤਕ ਦੇ ਚਾਚਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ। ਸ਼ਨਿੱਚਰਵਾਰ ਨੂੰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਕਪੂਰਥਲਾ ਤੋਂ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।