ਸਕੂਲ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਵਾਉਣ ਵਾਲਾ ਪ੍ਰਿੰਸੀਪਲ ਸਿੱਖਿਆ ਮੰਤਰੀ ਵੱਲੋਂ ਸਸਪੈਂਡ

ਐਜੂਕੇਸ਼ਨ ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 25 ਜਨਵਰੀ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਦੇ ਸਕੂਲ ਆਫ ਐਮੀਨੈਂਸ ‘ਚ ਵਿਦਿਆਰਥੀਆਂ ਤੋਂ ਮਜ਼ਦੂਰੀ ਕਰਾਉਣ ਦਾ ਵੀਡੀਓ ਬਣਾ ਕੇ ਦਿੱਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਇਹ ਸਕੂਲ ਜਵਾਹਰ ਨਗਰ ਇਲਾਕੇ ਵਿੱਚ ਹੈ। ਪਤਾ ਲੱਗਾ ਹੈ ਕਿ ਇਹ ਲਗਾਤਾਰ ਤੀਜਾ-ਚੌਥਾ ਦਿਨ ਹੈ ਜਦੋਂ ਸਕੂਲ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੋਣ ਕਾਰਨ ਵਿਦਿਆਰਥੀਆਂ ਨੂੰ ਅਜਿਹਾ ਕਰਨ ਲਈ ਕਿਹਾ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਐਕਸ਼ਨ ਲੈਂਦਿਆਂ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਫਾਰ ਬੁਆਏ, ਜਵਾਹਰ ਨਗਰ ਦੇ ਵਿਦਿਆਰਥੀਆਂ ਨੂੰ ਅਧਿਕਾਰੀਆਂ ਨੇ ਬੋਰਡ ਇਮਤਿਹਾਨਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿਚ ਜਾਣ ਦੀ ਬਜਾਏ ਕੈਂਪਸ ਵਿਚ ਉਸਾਰੀ ਵਾਲੀ ਥਾਂ ‘ਤੇ ਰੇਤ ਦੀਆਂ ਬੋਰੀਆਂ ਲੈ ਕੇ ਜਾਣ ਲਈ ਕਿਹਾ ਸੀ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੇਰੇ ਧਿਆਨ ਵਿਚ ਲੁਧਿਆਣਾ ਦੇ ਸਕੂਲ ਦਾ ਮਾਮਲਾ ਆਇਆ ਹੈ, ਜਿਥੇ ਵਿਦਿਆਰਥੀਆਂ ਨੂੰ ਦੇਰ ਨਾਲ ਆਉਣ ‘ਤੇ ਸਜ਼ਾ ਦੇ ਤੌਰ ਉੱਤੇ ਕੈਂਪਸ ਮੈਨੇਜਰ ਵੱਲੋਂ ਰੇਤ ਚੁਕਵਾਈ ਗਈ, ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕੈਂਪਸ ਮੈਨੇਜਰ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ, ਜਦਕਿ ਸਕੂਲ ਦੇ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।