ਇਸਲਾਮਾਬਾਦ, 25 ਜਨਵਰੀ,ਬੋਲੇ ਪੰਜਾਬ ਬਿਊਰੋ :
ਪਾਕਿਸਤਾਨ ਦੀ ਜੇਲ ‘ਚ ਬੰਦ ਭਾਰਤੀ ਮਛੇਰੇ ਬਾਬੂ ਦੀ ਬੀਤੇ ਦਿਨੀ ਮੌਤ ਹੋ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬਾਬੂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਬੂ ਵੱਲੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਪਾਕਿਸਤਾਨੀ ਅਧਿਕਾਰੀਆਂ ਨੇ ਉਸ ਨੂੰ ਰਿਹਾਅ ਨਹੀਂ ਕੀਤਾ ਸੀ।
ਦੱਸਣਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਪਾਕਿਸਤਾਨ ਵਿੱਚ 8 ਭਾਰਤੀ ਮਛੇਰਿਆਂ ਦੀ ਮੌਤ ਹੋ ਚੁੱਕੀ ਹੈ। ਆਪਣੀ ਸਜ਼ਾ ਪੂਰੀ ਕਰ ਚੁੱਕੇ 180 ਭਾਰਤੀ ਮਛੇਰੇ ਪਾਕਿਸਤਾਨੀ ਜੇਲ੍ਹ ਤੋਂ ਰਿਹਾਈ ਦੀ ਉਡੀਕ ਕਰ ਰਹੇ ਹਨ। ਭਾਰਤ, ਪਾਕਿਸਤਾਨ ਕੋਲ ਕੈਦੀਆਂ ਦੀ ਛੇਤੀ ਰਿਹਾਈ ਦਾ ਮੁੱਦਾ ਲਗਾਤਾਰ ਉਠਾਉਂਦਾ ਰਿਹਾ ਹੈ।