ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ ਪੰਜਾਬ

ਮੋਹਾਲੀ 25 ਜਨਵਰੀ ,ਬੋਲੇ ਪੰਜਾਬ ਬਿਊਰੋ :

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚਾਹਲ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰੀ ਤੋਂ ਪੂਰਨ ਸੁਰੱਖਿਆ ਦਿੱਤੀ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ। ਇਸੇ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜ਼ਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫ਼ਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜ਼ਿਸ਼ ਕਾਰਨ ਫਸਾਇਆ ਜਾ ਰਿਹਾ ਹੈ ਉਹਨਾਂ ਨੇ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ, ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ। ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫ਼ਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।ਚਾਹਲ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਸਿਧਾਰਥ ਲੂਥਰਾ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।