ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਪੰਜਾਬ


ਸੰਗਰੂਰ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।ਮਿਲੀ ਜਾਣਕਾਰੀ ਮੁਤਾਬਕ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿੰਡ ਭੈਣੀ ਗੰਢੂਆਂ ਦੇ ਨੌਜਵਾਨ ਕਿਸਾਨ ਨੇ 26 ਜਨਵਰੀ ਦੀ ਰਾਤ ਕਰੀਬ 1.30 ਵਜੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਅਤੇ ਉਸ ਦੀ ਮੌਤ ਹੋ ਗਈ।
ਬੀਕੇਯੂ ਉਗਰਾਹਾਂ ਦੇ ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਸੁਨਾਮ ਬਲਾਕ ਦੇ ਪਿੰਡ ਭੈਣੀ ਗੰਢੂਆਂ ਦੇ ਗੁਰਸੇਵਕ ਸਿੰਘ (25) ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ।ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਰਾਤ 1.30 ਵਜੇ ਉਸ ਦੀ ਮੌਤ ਹੋ ਗਈ।
ਮਾਣਕ ਨੇ ਦੱਸਿਆ ਕਿ ਗੁਰਸੇਵਕ ਸਿੰਘ ‘ਤੇ ਲੈਂਡ ਮੋਰਟਗੇਜ ਬੈਂਕ ਤੋਂ ਕਰੀਬ 3 ਲੱਖ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਨੇ ਪਰਸਨਲ ਲੋਨ ਵੀ ਲਿਆ ਹੋਇਆ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
ਸੁਖਪਾਲ ਮਾਣਕ ਨੇ ਮੰਗ ਕੀਤੀ ਕਿ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।