ਅਦਾਲਤ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਮੁਲਜ਼ਮਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਪੰਜਾਬ

ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਉੱਤੇ ਭਾਰੀ ਜੁਰਮਾਨਾ ਵੀ ਲਗਾਇਆ ਹੈ। ਦੋਸ਼ੀਆਂ ਵਿੱਚ ਅਜੇ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲੱਠ ਸ਼ਾਮਲ ਹਨ। ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀ ਉਥੇ ਆ ਗਏ। ਜਿਸ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਨੇ ਕਾਰ ਤੋਂ ਹੇਠਾਂ ਉਤਰ ਕੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਕਰੀਬ ਇੱਕ ਕਿਲੋਮੀਟਰ ਤੱਕ ਦੌੜਿਆ। ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ।ਉਨ੍ਹਾਂ ਨੇ ਕੁੱਲ 20 ਰਾਉਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।