ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ‘ਚ 45 ਜਵਾਨ ਤਾਇਨਾਤ

ਨੈਸ਼ਨਲ


ਨਵੀਂ ਦਿੱਲੀ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਪੁਲਿਸ ਨੇ ਜ਼ੈੱਡ ਪਲੱਸ ਦੀ ਸੁਰੱਖਿਆ ਦਿੱਤੀ ਹੈ। ਉਨ੍ਹਾਂ ਦੀ ਸੁਰੱਖਿਆ ’ਚ 45 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ’ਚ ਪੀਐੱਸਓ, ਲਾਈਜ਼ਨ ਅਫ਼ਸਰ ਅਤੇ ਇੱਕ ਸਪਾਟਰ ਸ਼ਾਮਲ ਹੈ। ਇਸ ਤੋਂ ਇਲਾਵਾ ਸਕ੍ਰੀਨਿੰਗ ਲਈ ਇੱਕ ਪੁਲਿਸ ਮੁਲਾਜ਼ਮ, ਇੱਕ ਪਾਇਲਟ ਕਾਰ, ਜਿਸ ’ਚ ਚਾਰ ਪੁਲਸ ਕਰਮਚਾਰੀ ਅਤੇ ਇੱਕ ਐਸਕਾਟ ਕਾਰ, ਜਿਸ ’ਚ ਚਾਰ ਪੁਲਸ ਮੁਲਜ਼ਮ ਹਨ। ਸਾਬਕਾ ਮੁੱਖ ਮੰਤਰੀ ਨੂੰ ਇੱਕ ਹਾਊਸ ਪੀਐੱਸਓ ਵੀ ਦਿੱਤਾ ਗਿਆ ਹੈ। ਦਿੱਲੀ ਪੁਲਿਸ ਸੁਰੱਖਿਆ ਯੂਨਿਟ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਇਸ ਤੋਂ ਜ਼ਿਆਦਾ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ। ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਖ਼ਤਰੇ ਦੀ ਕੋਈ ਜਾਣਕਾਰੀ ਮਿਲੇਗੀ ਤਾਂ ਸੁਰੱਖਿਆ ਹੋਰ ਵਧਾ ਦਿੱਤੀ ਜਾਵੇਗੀ। ਇਹ ਬਿਆਨ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਆਪ ਪਾਰਟੀ ਵੱਲੋਂ ਚੁੱਕੇ ਗਏ ਸਵਾਲ ’ਤੇ ਦਿੱਲੀ ਪੁਲਸ ਵੱਲੋਂ ਮੀਡੀਆਂ ਨੂੰ ਨਸ਼ਰ ਕੀਤੇ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।