ਕੁੰਭ ਇਸ਼ਨਾਨ ਕਰਕੇ ਆ ਰਹੇ ਪਰਿਵਾਰ ਦਾ ਐਕਸੀਡੈਂਟ, ਚਾਰ ਜੀਆਂ ਦੀ ਮੌਤ

ਨੈਸ਼ਨਲ

ਆਗਰਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਆਗਰਾ ਦੇ ਫ਼ਤਿਹਾਬਾਦ ‘ਚ ਲਖਨਊ ਐਕਸਪ੍ਰੈਸ ਵੇਅ ‘ਤੇ ਅੱਜ ਸੋਮਵਾਰ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਕੁੰਭ ਇਸ਼ਨਾਨ ਕਰਨ ਤੋਂ ਬਾਅਦ ਕਾਰ ਰਾਹੀਂ ਆ ਰਹੇ ਪਰਿਵਾਰ ਦਾ ਐਕਸੀਡੈਂਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਦੂਜੀ ਲਾਈਨ ‘ਤੇ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਪੂਰੇ ਪਰਿਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਸੂਮ ਪੁੱਤਰ-ਧੀ ਸਮੇਤ ਕਾਰ ਵਿੱਚ ਫਸੀਆਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ।
ਪਛਾਣ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈੱਸ ਵੇਅ ਦੇ 31 ਕਿਲੋਮੀਟਰ ‘ਤੇ ਵਾਪਰਿਆ। ਦੱਸਿਆ ਗਿਆ ਹੈ ਕਿ ਫ਼ਤਿਹਾਬਾਦ ਥਾਣਾ ਖੇਤਰ ‘ਚ ਕਾਰ ਅਚਾਨਕ ਸੜਕ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।