ਜੇਈ ਦੀ ਕੁੱਟਮਾਰ ਕਰਨ ਵਾਲੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ
ਫ਼ਤਿਹਗੜ੍ਹ ਸਾਹਿਬ,27, ਜਨਵਰੀ ,ਬੋਲੇ ਪੰਜਾਬ ਬਿਊਰੋ :
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਅਧੀਨ ਬਲਾਕ ਖੇੜਾ ਦੇ ਪਿੰਡ ਰਸੂਲਪੁਰ ਵਿਖੇ ਡਿਊਟੀ ਤੇ ਤੈਨਾਤ ਜੂਨੀਅਰ ਇੰਜੀਨੀਅਰ ਸੰਜੂ ਗਿਰ ਦੀ ਪਿੰਡ ਦੇ ਇੱਕ ਵਿਅਕਤੀ ਵੱਲੋਂ ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਨਾ ਕਰਨ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਫੀਲਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ ,ਮਲਾਗਰ ਸਿੰਘ ਖਮਾਣੋ, ਰਣਬੀਰ ਸਿੰਘ ਰਾਣਾ ,ਦਰਸ਼ਨ ਸਿੰਘ, ਹਰਜੀਤ ਸਿੰਘ ਗਿੱਲ ਕੋ ਕਨਵੀਨਰ ਰਜਿੰਦਰ ਪਾਲ, ਤਲਵਿੰਦਰ ਸਿੰਘ, ਰਣਧੀਰ ਸਿੰਘ ਮੈੜਾ, ਜਸਵੀਰ ਸਿੰਘ ਤਰਲੋਚਨ ਸਿੰਘ ਨੇ ਦੱਸਿਆਂ ਕਿ ਜਦੋਂ ਇੱਕ ਜੂਨੀਅਰ ਇੰਜੀਨੀਅਰ ਦੀ ਫੀਲਡ ਵਿੱਚ ਸੁਰੱਖਿਆਤ ਨਹੀਂ ਹਨ ਤਾਂ ਫੀਲਡ ਦੇ ਮੁਲਾਜ਼ਮ ਕਿਸ ਤਰ੍ਹਾਂ ਸੁਰੱਖਿਅਤ ਰਹਿਣਗੇ। ਇਹਨਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕਰਾਉਣ ਲਈ ਜੂਨੀਅਰ ਇੰਜੀਨੀਅਰ ਵੱਲੋਂ ਕੰਮ ਜਾਮ ਕਰਕੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਹਨਾਂ ਆਗੂਆਂ ਨੇ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਤੇ ਜਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਫੀਲਡ ਦੇ ਮੁਲਾਜ਼ਮਾਂ ਦੀ ਸੁਰੱਖਿਆ ਦੀ ਗਰੰਟੀ ਕੀਤੀ ਜਾਵੇ ।ਸੰਘਰਸ਼ ਕਮੇਟੀ ਵੱਲੋਂ ਡਿਪਲੋਮਾ ਇੰਜੀਨੀਅਰ ਐਸੋਏਸ਼ਨ ਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ।