ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਲੁਧਿਆਣਾ ਬਲਾਕ ਸਮਰਾਲਾ ਵੱਲੋਂ ਸਾਲ 2025 ਦਾ ਕੈਲੰਡਰ ਕੀਤਾ ਗਿਆ ਜਾਰੀ

ਪੰਜਾਬ

ਸਮਰਾਲਾ,27, ਜਨਵਰੀ ,ਬੋਲੇ ਪੰਜਾਬ ਬਿਊਰੋ ( ਮਲਾਗਰ ਖਮਾਣੋਂ ) :

ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਲੁਧਿਆਣਾ ਬਲਾਕ ਸਮਰਾਲਾ ਵੱਲੋਂ ਬਲਾਕ ਕਨਵੀਨਰ ਮਨਪ੍ਰੀਤ ਸਿੰਘ ਅਤੇ ਕੋ-ਕਨਵੀਨਰ ਸੰਦੀਪ ਪਾਂਡੇ ਦੀ ਅਗਵਾਈ ਵਿੱਚ ਸਾਲ 2025 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿੱਚ ਫਲਸਤੀਨ ਦੇ ਜੁਝਾਰੂ ਲੋਕਾਂ ਨੂੰ ਸਿਜਦਾ ਕੀਤਾ ਗਿਆ ਅਤੇ ਉਹਨਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ | ਇਸ ਦੇ ਨਾਲ ਹੀ ਡੀਟੀਐਫ ਦੀਆਂ ਮੁੱਖ ਗਤੀਵਿਧੀਆਂ ਨੂੰ ਵੀ ਕੈਲੰਡਰ ਵਿੱਚ ਦਰਸਾਇਆ ਗਿਆ । ਇਸ ਮੌਕੇ ਜਿਲਾ ਜਨਰਲ ਸਕੱਤਰ ਰੁਪਿੰਦਰ ਗਿੱਲ ਨੇ ਬਿਆਨ ਦਿੰਦਿਆਂ ਦੱਸਿਆ ਕਿ ਡੀਟੀਐਫ ਵੱਲੋਂ ਮਿਡਲ ਸਕੂਲਾਂ ਨੂੰ ਮਰਜ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਖਤ ਸ਼ਬਦਾਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ, ਜੇ ਸਰਕਾਰ ਆਪਣਾ ਇਹ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |
ਉਹਨਾਂ ਨੇ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਸਰਕਾਰ ਨੂੰ ਮੰਨਣਾ ਚਾਹੀਦਾ ਹੈ। ਅਤੇ ਨਾਲ ਹੀ ਕੰਪਿਊਟਰ ਅਧਿਆਪਕਾਂ ਨੂੰ ਉਹਨਾਂ ਦੇ ਸੰਘਰਸ਼ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਦਾ ਭਰੋਸਾ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।