ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ, ਦੋ ਲੋਕਾਂ ਦੀ ਮੌਤ

ਪੰਜਾਬ

ਕਪੂਰਥਲਾ, 27 ਜਨਵਰੀ,ਬੋਲੇ ਪੰਜਾਬ ਬਿਊਰੋ :
ਕਪੂਰਥਲਾ ਦੇ ਭੰਡਾਲ ਬੇਟ ਵਿਚ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ।  ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਤੇ ਬੱਚੇ ਸਮੇਤ ਤਿੰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਨਿੱਕਾ ਵਾਸੀ ਕਿਸ਼ਨ ਸਿੰਘ ਵਾਲਾ ਅਤੇ ਰਾਜ ਕੁਮਾਰ ਵਾਸੀ ਧਾਲੀਵਾਲ ਬੇਟ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਦੀ ਪਛਾਣ ਬਲਜਿੰਦਰ ਕੌਰ ਤੇ ਉਸ ਦਾ ਲੜਕਾ ਸੁਖਰਾਜ ਵਾਸੀ ਧਾਲੀਵਾਲ ਬੇਟ ਤੇ ਮਿਲਨ ਪੁੱਤਰ ਰਾਜੂ ਵਾਸੀ ਸੁਰਖਪੁਰ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮਿਲਨ ਤੇ ਨਿੱਕਾ ਮੋਟਰਸਾਈਕਲ ਤੇ ਢਿਲਵਾਂ ਵਾਲੀ ਸਾਈਡ ਤੋਂ ਆ ਰਹੇ ਸਨ ਜਦਕਿ ਰਾਜ ਕੁਮਾਰ ਆਪਣੀ ਪਤਨੀ ਬਲਜਿੰਦਰ ਕੌਰ ਤੇ ਲੜਕੇ ਸੁਖਰਾਜ ਨਾਲ ਦਵਾਈ ਲੈ ਕੇ ਆ ਰਿਹਾ ਸੀ ਜਦੋਂ ਦੋਵੇਂ ਭੰਡਾਲ ਬੇਟ ਨਜ਼ਦੀਕ ਪੁੱਜੇ ਤਾਂ ਦੋਵਾਂ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਟੱਕਰ ਵਿਚ ਸਾਰੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਜਿੱਥੇ  ਨਿੱਕਾ ਤੇ ਰਾਜ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੰਭੀਰ ਜ਼ਖ਼ਮੀ ਮਿਲਨ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।